ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰ " /> ਮਾਲੇਰਕੋਟਲਾ 31 ਅਗਸਤ :

ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ
August 31, 2024
Mla-Malerkotla-Thanked-Chief-Min

ਕੈਬਨਿਟ ਪੰਜਾਬ ਨੇ ਸੈਸ਼ਨ ਡਿਵੀਜ਼ਨ ਮਾਲੇਰਕੋਟਲਾ ਵਿੱਚ 36 ਨਵੀਆਂ ਆਸਾਮੀਆਂ ਸਿਰਜਣ ਦੀ ਦਿੱਤੀ ਮਨਜ਼ੂਰੀ

ਜਲਦੀ ਹੀ 111 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

Daily Dharaledar Bureau / Malerkotla

ਮਾਲੇਰਕੋਟਲਾ 31 ਅਗਸਤ :

        ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪ੍ਰੈਸ ਮੁਖਾਤਿਬ ਹੁੰਦਿਆਂ ਮਾਲੇਰਕੋਟਲਾ ਦੀ ਆਵਾਮ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੈਬਨਿਟ ਨੇ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਆਸਾਮੀ ਸਮੇਤ 36 ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ। ਇਸ ਨਾਲ ਮਾਲੇਰਕੋਟਲਾ ਵਾਸੀਆਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਇਨਸਾਫ਼ ਮਿਲਣਾ ਯਕੀਨੀ ਬਣੇਗਾ। ਇਸ ਨਾਲ ਆਮ ਆਦਮੀ ਦੇ ਕੀਮਤੀ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਇਸ ਮੰਤਵ ਲਈ ਹੋਰ ਜ਼ਿਲ੍ਹਿਆਂ ਦਾ ਸਫ਼ਰ ਨਹੀਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਮੈਂ, ਸੈਸ਼ਨ ਕੋਰਟ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਕੈਬਨਿਟ ਵੱਲੋਂ ਮਾਨਤਾ ਦੇਣ ਦੀ ਸ਼ਲਾਘਾ ਕਰਦਾ ਹਾਂ। ਇਹ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

    ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ । ਇਸ ਲਈ ਆਮ ਲੋਕਾਂ ਦੀਆਂ ਸਹੂਲਤਾਵਾਂ ਨੂੰ ਮੁੱਖ ਰੱਖਦੇ ਹੌਏ ਪੰਜਾਬ ਦੇ ਚੌਹਤਰਫੇ ਵਿਕਾਸ਼ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਜਲਦੀ ਹੀ ਵਿਭਾਗੀ ਉਪਚਾਰਰਿਕਤਾਵਾਂ ਮੁਕਮੰਲ ਹੋਣ ਉਪਰੰਤ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਇਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪ੍ਰਸ਼ਾਸਨਿਕ ਸੇਵਾਵਾਂ, ਪ੍ਰਸ਼ਾਸਨ ਨੂੰ ਵਧਾਉਣ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕੇਂਦਰੀਕ੍ਰਿਤ ਅਤੇ ਕੁਸ਼ਲ ਹੱਬ ਪ੍ਰਦਾਨ ਕਰੇਗਾ। ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 850 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ  ਅਤੇ ਇਸ ਦੇ ਨਾਲ ਹੀ ਆਵਾਮ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜਲਦ ਹੀ 09 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗੀ ।

     ਉਨ੍ਹਾਂ ਕਿਹਾ ਕਿ ਪੰਜਾਬ ਨੁੰ ਨਸ਼ਾ ਮੁਕਤ, ਪ੍ਰਦੂਸ਼ਣ ਮੁਕਤ ਅਤੇ ਮੁੜ ਤੋ ਰੰਗਲਾ ਤੇ ਸਿਹਤਯਾਬ, ਸੁਪਨਿਆਂ ਦਾ ਪੰਜਾਬ ਬਣਾਉਣ ਦੀ ਲੜੀ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ  ਸਥਾਨਕ ਜਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਬਕਾਸਿੰਗ ਰਿੰਗ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਤਿੰਨ ਮਿੰਨੀ ਸਟੇਡੀਅਮ ਸਥਾਪਿਤ ਕੀਤੇ ਜਾ ਰਹੇ ਹਨ ਜੋ ਕਿ ਸਥਾਨਕ ਜਮਾਲਪੁਰ ,ਪਿੰਡ ਮੋਹਲੀਕਲ੍ਹਾ ਅਤੇ ਪਿੰਡ ਦਸੋਦਾ ਸਿੰਘ ਵਾਲਾ ਵਿਖੇ ਬਣਾਏ ਜਾਣਗੇ ।ਇਸ ਤੋਂ ਇਲਾਵਾ ਪਿੰਡ ਕੁਠਾਲਾ ਅਤੇ ਹੱਥਣ ਵਿਖੇ ਵੀ ਮਿੰਨੀ ਖੇਡ ਸਟੇਡੀਅਮ ਉਸਾਰਣ ਲਈ ਉਪਰਾਲਾ ਆਰੰਭਿਆ ਜਾ ਰਿਹਾ ਹੈ । 

    ਇਸ ਮੌਕੇ ਪ੍ਰਧਾਨ ਘੱਟ ਗਿਣਤੀ ਦਲ ਜਾਫਰ ਅਲੀ, ਪੀ.ਏ.ਵਿਧਾਇਕ ਮਾਲੇਰਕੋਟਲਾ ਸ੍ਰੀ ਗੁਰਮੁੱਖ ਸਿੰਘ,ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ , ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ , ਬਲਾਕ ਪ੍ਰਧਾਨ ਚੰਦ ਸਿੰਘ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਯਾਸੀਨ, ਮੁਹੰਮਦ ਦਿਲਬਰ, ਜਗਤਾਰ ਸਿੰਘ ਜੱਸਲ ਸੰਦੌੜ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਚਰਨਜੀਤ ਸਿੰਘ ਚੰਨੀ, ਬਲਾਕ ਪ੍ਰਧਾਨ ਦਰਸ਼ਨ ਸਿੰਘ ਦਰਦੀ, ਸਰਪੰਚ ਮਨਜੀਤ ਸਿੰਘ ਕਲਿਆਣ, ਬਲਾਕ ਪ੍ਰਧਾਨ ਸਾਬਰ ਅਲੀ ਰਤਨ, ਅਬਦੁਲ ਸ਼ਕੂਰ ਕਿਲਾ ਵੀ ਮੌਜੂਦ ਸਨ ।


Powered by Froala Editor

Mla Malerkotla Thanked Chief Minister Punjab For Approving The Session Court


Recommended Posts