ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅ ">
ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
September 4, 2024
Punjab-School-Education-Minister

Daily Dharaledar Bureau / Chandigarh

ਚੰਡੀਗੜ, 4 ਸਤੰਬਰ:


    ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। 


    ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ਮਹੱਤਤਾ ਇਸ ਤੱਥ ਤੋਂ ਉਜਾਗਰ ਹੁੰਦੀ ਹੈ ਕਿ ਉਹਨਾਂ ਨੂੰ ਮਾਪਿਆਂ ਤੋਂ ਬਾਅਦ ਦਾ ਦਰਜਾ ਦਿੱਤਾ ਗਿਆ ਹੈ।

    ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’ 

    ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ  ਕੀਤੀ।

     ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।

Powered by Froala Editor

Punjab School Education Minister Harjot Singh Bains Congratulated Teachers On National Teachers Day


Recommended Posts