NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ
September 7, 2024 14:33:46
Peda-Called-For-Applications-For

ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਕੀਤੇ ਰਾਖਵੇਂ

ਕਿਸਾਨ 9 ਤੋਂ 30 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ; ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ 60% ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਮਿਲੇਗੀ 80% ਸਬਸਿਡੀ: ਅਮਨ ਅਰੋੜਾ

Daily Dharaledar Bureau / Chandigarh

ਚੰਡੀਗੜ੍ਹ, 7 ਸਤੰਬਰ:


ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ।


ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।


ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ 'ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।


ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ 'ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।


ਡੱਬੀ


12 ਜ਼ਿਲ੍ਹਿਆਂ ਵਿਚਲੇ 37 ਸੁਰੱਖਿਅਤ ਬਲਾਕਾਂ ਦਾ ਵੇਰਵਾ


ਪੇਡਾ ਨੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ 37 ਸੁਰੱਖਿਅਤ ਬਲਾਕਾਂ ਦੀ ਪਛਾਣ ਕੀਤੀ ਹੈ, ਜਿੱਥੇ ਜ਼ਮੀਨੀ ਪਾਣੀ ਸੁਰੱਖਿਅਤ ਪੱਧਰ 'ਤੇ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ, ਸੰਗਤ, ਰਾਮਪੁਰਾ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ, ਲੰਬੀ, ਮਲੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਸ਼ੇਖ ਸੁਬਾਨਪੁਰ, ਫ਼ਾਜ਼ਿਲਕਾ, ਖੂਈਆਂ ਸਰਵਰ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ, ਗੁਰਦਾਸਪੁਰ ਦੇ ਦੀਨਾਨਗਰ, ਦੋਰਾਂਗਲਾ, ਸ੍ਰੀ ਹਰਗੋਬਿੰਦਰਪੁਰ,

ਹੁਸ਼ਿਆਰਪੁਰ ਜ਼ਿਲ੍ਹੇ ਦੇ ਹੁਸ਼ਿਆਰਪੁਰ-2, ਭੁੰਗਾ, ਹਾਜ਼ੀਪੁਰ, ਮਾਹਿਲਪੁਰ, ਤਲਵਾੜਾ, ਮੁਕੇਰੀਆਂ, ਮਾਨਸਾ ਦੇ ਬੁਢਲਾਡਾ, ਝੁਨੀਰ, ਸਰਦੂਲਗੜ੍ਹ, ਐੱਸ.ਬੀ.ਐੱਸ.ਨਗਰ ਦੇ ਬਲਾਚੌਰ ਅਤੇ ਸੜੋਆ, ਪਠਾਨਕੋਟ ਜ਼ਿਲ੍ਹੇ ਦੇ ਬਮਿਆਲ, ਧਾਰ ਕਲਾਂ, ਨਰੋਟ ਜੈਮਲ ਸਿੰਘ, ਪਠਾਨਕੋਟ, ਘਰੋਟਾ, ਸੁਜਾਨਪੁਰ, ਪਟਿਆਲ਼ਾ ਦਾ ਘਨੌਰ, ਰੋਪੜ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ, ਰੋਪੜ ਅਤੇ ਨੂਰਪੁਰ ਬੇਦੀ ਅਤੇ ਐਸ.ਏ.ਐਸ. ਨਗਰ ਦਾ ਮਾਜਰੀ ਬਲਾਕ ਸੁਰੱਖਿਅਤ ਜ਼ੋਨ ਵਿੱਚ ਆਉਂਦੇ ਹਨ। ਇਨ੍ਹਾਂ ਸੁਰੱਖਿਅਤ ਜ਼ੋਨਾਂ ਦੇ ਕਿਸਾਨ ਬਿਨਾਂ ਕਿਸੇ ਸ਼ਰਤ ਦੇ ਸੋਲਰ ਪੰਪਾਂ ਲਈ ਅਪਲਾਈ ਕਰ ਸਕਦੇ ਹਨ।


Peda Called For Applications For 20 Thousand Agricultural Solar Pumps

Related News