ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਸ੍ਰ ਇੰਦਰਮੋਹਨ ਸਿੰਘ ਬਜਾਜ ਦੇ ਮਾਤਾ ਤ੍ਰਿਪਤ ਕੌਰ ਬਜਾਜ ਨੂੰ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ
September 7, 2024
Tribute-To-Tripat-Kaur-Bajaj-Mot

ਬਜਾਜ ਪਰਿਵਾਰ ਦੀਆਂ ਪੰਥਕ ਘਾਲਣਾ ਨੂੰ ਕਦੇ ਅਣਡਿੱਠ ਨਹੀਂ ਕੀਤਾ ਜਾ ਸਕਦਾ : ਪ੍ਰੋ. ਚੰਦੂਮਾਜਰਾ, ਸ. ਤਰਲੋਚਨ ਸਿੰਘ

ਪ੍ਰੋ. ਚੰਦੂਮਾਜਰਾ, ਵਿਧਾਇਕ ਕੋਹਲੀ ਤੇ ਸੰਤ ਮਹਾਂਪੁਰਸ਼ਾਂ ਨੇ ਵੀ ਸ਼ਰਧਾ ਸਤਿਕਾਰ ਭੇਂਟ ਕੀਤਾ

Daily Dharaledar Bureau / Patiala

ਪਟਿਆਲਾ 7 ਸਤੰਬਰ (ਧੜ੍ਹੱਲੇਦਾਰ ਬਿਉਰੋ)

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ  ਦੇ ਦਾਦੀ ਅਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਇੰਦਰ ਮੋਹਨ ਸਿੰਘ ਬਜਾਜ ਦੇ ਮਾਤਾ ਜੀ ਸਰਦਾਰਨੀ ਤ੍ਰਿਰਪਤ ਕੌਰ ਬਜਾਜ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਕੀਤੀ ਗਈ ਅਤੇ ਉਨ੍ਹਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਸ੍ਰੀ ਨਵੀਨ ਸਿੰਘ ਸਭਾ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਲੋਂ ਸਰਦਾਰਨੀ ਤ੍ਰਿਪਤ ਕੌਰ ਬਜਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬਜਾਜ ਪਰਿਵਾਰ ਦੀਆਂ ਪੰਥਕ ਖੇਤਰ ਵਿਚ ਵੱਡੀਆਂ ਘਾਲਨਾਵਾਂ ਤੇ ਵੱਡਮੁੱਲੇ ਕਾਰਜ ਹਨ, ਜਿਨ੍ਹਾਂ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਮਾਤਾ ਤ੍ਰਿਪਤ ਕੌਰ ਬਜਾਜ ਵੀ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਜਥੇਦਾਰ ਮਨਮੋਹਨ ਸਿੰਘ ਬਜਾਜ ਦੇ ਰਾਜਸੀ ਅਤੇ ਧਾਰਮਕ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ, ਜਿਨ੍ਹਾਂ ਦੀ ਚੰਗੀ ਪਰਵਰਿਸ਼ ਸਦਕਾ ਹੀ ਬਜਾਜ ਪਰਿਵਾਰ ਦਾ ਨਾਮ ਹਰ ਖੇਤਰ ਵਿਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਤਾ ਤ੍ਰਿਪਤ ਕੌਰ ਵਰਗੀ ਸਖਸ਼ੀਅਤ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਦੌਰਾਨ ਮਾਤਾ ਤ੍ਰਿਪਤ ਕੌਰ ਬਜਾਜ ਨੂੰ ਸ਼ਰਧਾਂਜਲੀ ਅਰਪਿਤ ਕਰਨ ਵਾਲਿਆਂ ’ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੁਰਿੰਦਰ ਮੋਹਨ ਸਿੰਘ ਬਜਾਜ, ਨਵਤੇਜ ਸਿੰਘ ਬਜਾਜ, ਮੱਖਣ ਸਿੰਘ ਲਾਲਕਾ, ਮਹਿੰਦਰ ਸਿੰਘ ਲਾਲਵਾ, ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਟੌਹੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ, ਹਰੀ ਸਿੰਘ ਟੌਹੜਾ, ਹਰਿੰਦਰਪਾਲ ਸਿੰਘ ਹੈਰੀਮਾਨ, ਕੁਲਵੰਤ ਸਿੰਘ ਨਾਰੀਕੇ, ਜੋਗਿੰਦਰ ਕਾਕੜਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਧੜ੍ਹੱਲੇਦਾਰ ਅਖ਼ਬਾਰ ਅਤੇ DDC ONLINE CHANNEL ਤੋਂ ਡਾ ਸਤਿੰਦਰ ਮੋਹਨ ਸਿੰਘ, ਲਖਵੀਰ ਸਿੰਘ ਲੌਟ, ਹਰਦੀਪ ਸਿੰਘ ਭਵਰਾ, ਵਿਸ਼ਨੂੰ ਸ਼ਰਮਾ, ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਸੁਖਮਨ ਸਿੱਧੂ, ਗੁਰਚਰਨ ਸਿੰਘ ਕੌਲੀ, ਅਮਰਜੀਤ ਸਿੰਘ ਪੰਜਰਥ, ਸੁਰਿੰਦਰ ਘੁਮਾਣਾ, ਦਿਲਜੋਤ ਸਿੰਘ ਬਜਾਜ, ਆਈ ਐਸ ਬਿੰਦਰਾ, ਸੋਨੂੰ ਮਾਜਰੀ, ਦਰਸ਼ਨ ਸਿੰਘ ਪ੍ਰਿੰਸ, ਸੁਮੀਰ ਕੁਰੈਸ਼ੀ, ਸਾਬਕਾ ਪੁਲਿਸ ਅਧਿਕਾਰੀ ਗੁਰਚਰਨ ਸਿੰਘ ਬੇਦੀ, ਇੰਦਰਜੀਤ ਸਿੰਘ ਸੰਧੂ, ਗੁਰਚਰਨ ਸਿੰਘ ਬਠਲਾ, ਜਸਪ੍ਰੀਤ ਸਿੰਘ ਭਾਟੀਆ, ਮਦਨ ਲਾਲ ਜਲਾਲਪੁਰ, ਸਰਬਜੀਤ ਸਿੰਘ ਝਿੰਜਰ, ਹਰਦਿਆਲ ਕੰਬੋਜ, ਹਰਵਿੰਦਰ ਹਰਪਾਲਪੁਰ, ਜਗਦੀਪ ਸਿੰਘ ਚੀਮਾ, ਪਰਮਿੰਦਰ ਸ਼ੋਰੀ, ਸੁਰਿੰਦਰ ਘੁਮਾਣਾ, ਸਰਫਰਾਜ ਸਿੰਘ ਜਯੋਤੀ, ਜਸਵਿੰਦਰ ਸਿੰਘ ਚੱਢਾ, ਤਰਲੋਚਨ ਸਿੰਘ ਤੋਰਾ, ਪਦਮ ਸ੍ਰੀ ਐਵਾਰਡ ਪ੍ਰਾਣ ਸੱਭਰਵਾਲ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਧਾਰਮਕ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ ਤੋਂ ਇਲਾਵਾ ਸੋ੍ਰਮਣੀ ਅਕਾਲੀ ਦੇ ਆਗੂ ਸਾਹਿਬਾਨ, ਸ਼ੋ੍ਰਮਣੀ ਕਮੇਟੀ ਮੈਂਬਰ, ਕੌਂਸਲਰ ਸਾਹਿਬਾਨ ਤੇ ਸਮੁੱਚੀ ਲੀਡਰਸ਼ਿਪ ਤੇ ਵਪਾਰਕ ਖੇਤਰ ਨਾਲ ਜੁੜ੍ਹਿਆ ਭਾਈਚਾਰਾ ਵੀ ਵੱਡੀ ਗਿਣਤੀ ਵਿਚ ਪੁੱਜਿਆ। ਇਸ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ ਵੱਲੋਂ ਸ.ਇੰਦਰਮੋਹਨ ਸਿੰਘ ਬਜਾਜ ਨੂੰ ਪੱਗੜੀ ਵੀ ਸੌਂਪੀ ਗਈ ਅਤੇ ਸਮੁੱਚੇ ਬਜਾਜ ਪਰਿਵਾਰ ਵਿਚ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਨਵਤੇਜ ਸਿੰਘ ਬਜਾਜ ਨੂੰ ਗੁਰੂ ਘਰ ਦੀ ਸਿਰੋਪਾਓ ਬਖਸ਼ਿਸ਼ ਵੀ ਕੀਤੀ। ਸਟੇਜ ਦੀ ਭੂਮਿਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ  ਨੇ ਨਿਭਾਈ ਅੰਤ ਵਿਚ ਸ. ਇੰਦਰ ਮੋਹਨ ਸਿੰਘ ਬਜਾਜ ਨੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਜਿਨ੍ਹਾਂ ਨੇ ਬਜਾਜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਨ੍ਹਾਂ ਦਾ ਅੰਤਿਮ ਅਰਦਾਸ ’ਚ ਸ਼ਾਮਲ ਹੋਣ ’ਤੇ ਧੰਨਵਾਦ ਵੀ ਕੀਤਾ।

ਫੋਟੋ : ਮਾਤਾ ਤ੍ਰਿਪਤ ਕੌਰ ਬਜਾਜ ਦੀ ਅੰਤਿਮ ਅਰਦਾਸ ਮੌਕੇ ਭਾਈ ਹਰਵਿੰਦਰ ਸਿੰਘ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਅਤੇ ਪੁੱਜੀਆਂ ਸਖਸ਼ੀਅਤਾਂ ਇੰਦਰ ਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ ਅਤੇ ਨਵਤੇਜ ਸਿੰਘ ਬਜਾਜ ਨੂੰ ਸਿਰੋਪਾਓ ਭੇਂਟ ਕਰਦੀਆਂ ਹੋਈਆਂ।


Powered by Froala Editor

Tribute To Tripat Kaur Bajaj Mother Of Mr Indermohan Singh Bajaj By Political Religious And Social Personalities


Recommended Posts