ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ
September 10, 2024
Mega-Placement-Camp-For-Women-Se

ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਤਿੰਨ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2800 ਤੋਂ ਵੱਧ ਉਮੀਦਵਾਰਾਂ ਨੇ ਲਿਆ ਹਿੱਸਾ: ਅਮਨ ਅਰੋੜਾ

ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਸਮੇਤ 41 ਰੋਜ਼ਗਾਰਦਾਤਾਵਾਂ ਨੇ ਕੀਤੀ ਸ਼ਮੂਲੀਅਤ

Daily Dharaledar Bureau / Chandigarh

ਚੰਡੀਗੜ੍ਹ, 10 ਸਤੰਬਰ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਹਨਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦਿੱਤੀ।

ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ  ਗਏ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਅੌਰਤਾਂ ਨੇ ਹਿੱਸਾ ਲਿਆ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਬੈਂਕਰਾਂ ਨੇ ਮਹਿਲਾ ਉਮੀਦਵਾਰਾਂ ਲਈ ਸਵੈ-ਰੁਜ਼ਗਾਰ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਸਦਕਾ ਸਵੈ-ਰੁਜ਼ਗਾਰ ਸਹਾਇਤਾ ਲਈ 50 ਉਮੀਦਵਾਰਾਂ ਦੀ ਚੋਣ ਕੀਤੀ ਗਈ।


ਇਨ੍ਹਾਂ ਕੈਂਪਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਦੋਵੇਂ ਵਿਭਾਗਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਸੀ ਜਿਸ ਵਿੱਚ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਸੇਵਾਵਾਂ ਸਭ ਇੱਕੋ ਥਾਂ ਪ੍ਰਦਾਨ ਕੀਤੀਆਂ ਗਈਆਂ।


ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮੈਗਾ ਪਲੇਸਮੈਂਟ ਕੈਂਪ ਦੀ ਅਗਵਾਈ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤੀ ਗਈ, ਜਦਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਖੇ ਸਮਾਗਮ ਵਿੱਚ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਿਲਾ-ਵਿਸ਼ੇਸ਼ ਪਲੇਸਮੈਂਟ ਕੈਂਪ ਪੰਜਾਬ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਜਿਸ ਨਾਲ ਇੱਕ ਖੁਸ਼ਹਾਲ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਜਾਵੇਗੀ।


Powered by Froala Editor

Mega Placement Camp For Women Selection Of 1223 Candidates For Jobs 50 Candidates Selected For Self Employment Assistance


Recommended Posts