ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ "ਮੂਲ ਮੰਤਰ ਅ " /> ਸੁਲਤਾਨਪੁਰ ਲੋਧੀ, 10 ਸਤੰਬਰ

ਪਵਿੱਤਰ ਨਗਰੀ ">

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲਮੰਤਰ ਅਸਥਾਨ ਵਿਖੇ ਵਾਪਰਿਆ ਮੰਦਭਾਗਾ ਹਾਦਸਾ
September 11, 2024
An-Unfortunate-Accident-Happened

ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਪੇਂਟਰ ਦੀ ਦਰਦਨਾਕ ਮੌਤ

Daily Dharaledar Bureau / Sultanpur Lodhi

ਸੁਲਤਾਨਪੁਰ ਲੋਧੀ, 10 ਸਤੰਬਰ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ "ਮੂਲ ਮੰਤਰ ਅਸਥਾਨ" ਦੀ ਇਮਾਰਤ ਵਿਖੇ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ। 

ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਮੁਹੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚਾਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ  ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।

Powered by Froala Editor

An Unfortunate Accident Happened At The Mulmantar Shrine Under Construction At Sultanpur Lodhi


Recommended Posts