ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
September 13, 2024
Punjab-Finance-Minister-Harpal-S

ਭਾਜਪਾ ਦੀਆਂ ਤਾਨਾਸ਼ਾਹੀ ਚਾਲਾਂ ਦੀ ਕੀਤੀ ਨਿੰਦਾ

ਕਿਹਾ, ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ

Daily Dharaledar Bureau / Chandigarh

ਚੰਡੀਗੜ੍ਹ, 13 ਸਤੰਬਰ


ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਦੇ ਨਾਲ-ਨਾਲ ਸੀ.ਬੀ.ਆਈ ਨੂੰ ਕੇਂਦਰ ਸਰਕਾਰ ਦੇ 'ਤੋਤੇ' ਵਾਂਗ ਕੰਮ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਦਾ ਭਰਵਾਂ ਸਵਾਗਤ ਕੀਤਾ ਹੈ। 


ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਤਾਨਾਸ਼ਾਹੀ ਰਵੱਈਆਂ ਲਈ ਵੱਡਾ ਝਟਕਾ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਦੀ ਤਾਨਾਸ਼ਾਹੀ ਹਕੂਮਤ ਦੇ ਮੂੰਹ ’ਤੇ ਕਰਾਰੀ ਚਪੇੜ ਹੈ।


ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਪਹਿਲਾਂ ਹੀ ਸਬਕ ਸਿਖਾ ਦਿੱਤਾ ਹੈ ਅਤੇ ਉਹ ਆਉਣ ਵਾਲੀਆਂ ਰਾਜਾਂ ਦੀਆਂ ਚੋਣਾਂ ਵਿੱਚ ਵੀ ਇੱਕ ਵਾਰ ਫਿਰ ਅਜਿਹਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।


ਵਿੱਤ ਮੰਤਰੀ ਚੀਮਾ ਨੇ ਸਮੇਂ ਸਿਰ ਦਖਲ ਦੇਣ ਲਈ ਸੁਪਰੀਮ ਕੋਰਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸੀਬੀਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਰਵੱਈਏ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਫੈਸਲਾ ਭਾਜਪਾ ਵੱਲੋਂ  ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਾਉਣ ਦੀਆਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਨੂੰ ਰੋਕਣ ਦਾ ਕੰਮ ਕਰੇਗਾ।


ਪੰਜਾਬ ਦੇ ਵਿੱਤ ਮੰਤਰੀ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਭਾਜਪਾ ਦੇ "ਤਾਨਾਸ਼ਾਹੀ" ਸ਼ਾਸਨ ਵਿਰੁੱਧ ਲੜਨ ਲਈ ਆਪਣੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਨਾਲ ਖੜੇ ਰਹਾਂਗੇ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਰਹਾਂਗੇ, ਚਾਹੇ ਭਾਜਪਾ ਸਾਨੂੰ ਦਬਾਉਣ ਦੀ ਕਿੰਨੀ ਵੀ ਕੋਸ਼ਿਸ਼ ਕਰੇ।


Powered by Froala Editor

Punjab Finance Minister Harpal Singh Cheema Welcomed The Supreme Court s Decision To Grant Bail To Kejriwal


Recommended Posts