ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
September 14, 2024
Jatinder-Jorwal-Took-Charge-As-D

Daily Dharaledar Bureau / Ludhiana

ਲੁਧਿਆਣਾ, 14 ਸਤੰਬਰ - 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ।  ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ।


ਸ੍ਰੀ ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ।


ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।


ਰਸਮੀ ਤੌਰ ਉਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰ ਪਾਲ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੈਡਮ ਪੂਨਮ ਸਿੰਘ,  ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ ਸਮੇਤ ਵੱਖ ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।


ਇਸ ਮੌਕੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੂਹ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।


Powered by Froala Editor

Jatinder Jorwal Took Charge As Deputy Commissioner Ludhiana


Recommended Posts