ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਮਾਲੇਰਕੋਟਲਾ ਜ਼ਿਲ੍ਹੇ 'ਚ ਲੱਗੀ ਕੌਮੀ ਲੋਕ ਅਦਾਲਤ
September 14, 2024
National-Lok-Adalat-In-Malerkotl

ਮਾਲੇਰਕੋਟਲਾ ਅਦਾਲਤ ਵਿਖੇ 457 ਕੇਸਾਂ ਦਾ ਅਤੇ ਤਹਿਸੀਲ ਪੱਥਰ ਦੇ ਸਥਾਪਿਤ ਲੋਕ ਅਦਾਲਤਾ ਦੌਰਾਨ 4446 ਕੇਸਾਂ ਦਾ ਨਿਪਟਾਰਾ

ਕਰੀਬ 07 ਕਰੋੜ 83 ਲੱਖ 90 ਹਜਾਰ 517 ਰੁਪਏ ਦੇ ਅਵਾਰਡ ਪਾਸ- ਰੂਪਾ ਧਾਲੀਵਾਲ

Daily Dharaledar Bureau / Malerkotla

ਮਾਲੇਰਕੋਟਲਾ 14 ਸਤੰਬਰ :

                       ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸੰਗਰੂਰ ਸ੍ਰੀ ਮੁਨੀਸ  ਸਿੰਗਲ ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ  ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਅਤੇ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਵੀ ਆਮ ਜਨਤਾ ਦੀ ਸਹੂਲਤ ਲਈ ਅੱਜ ਕੌਮੀ ਲੋਕ ਅਦਾਲਤ ਦਾ ਆਯੌਜਨ ਕੀਤਾ ਗਿਆ ।ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ਼ਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ(ਰੈਵਨਿਊ)ਕੇਸ ਲਏ ਗਏ ।


                         ਕੌਮੀ ਲੋਕ ਅਦਾਲਤ ਅਧੀਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ, ਅਤੇ ਸਿਵਲ ਜੱਜ ਜੂਨੀਅਰ ਡਵੀਜਨ ਸ੍ਰੀ ਜਿੰਦਰਪਾਲ ਸਿੰਘ ਅਧੀਨ 890 ਕੇਸ ਰੱਖੇ ਗਏ ਜ਼ਿਨ੍ਹਾਂ ਵਿੱਚੋਂ 457 ਕੇਸਾਂ ਦਾ ਨਿਪਟਾਰਾਂ ਕੀਤਾ ਗਿਆ ਅਤੇ ਕਰੀਬ 07 ਕਰੋੜ 83 ਲੱਖ 90 ਹਜਾਰ 517 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸੇ ਤਰ੍ਹਾਂ ਤਹਿਸੀਲ ਪੱਥਰ ਦੇ ਸਥਾਪਿਤ ਲੋਕ ਅਦਾਲਤਾ ਦੌਰਾਨ 4446 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਗੱਲ ਦੀ ਜਾਣਕਾਰੀ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੱਤੀ ।

                           ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।


Powered by Froala Editor

National Lok Adalat In Malerkotla District


Recommended Posts