ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ   
ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿਲ੍ਹਾ ਤੇ ਸੈਸ਼ਨ ਜੱਜ
September 14, 2024
The-Needy-People-Benefited-From-

ਵੱਖ-ਵੱਖ ਨਿਆਂਇਕ ਅਦਾਲਤਾਂ 'ਚ 58984 ਕੇਸਾਂ ਦਾ ਨਿਪਟਾਰਾ

Daily Dharaledar Bureau / Ludhiana

ਲੁਧਿਆਣਾ, 14 ਸਤੰਬਰ - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।


ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 66768 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 58984 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।


ਮਾਣਯੋਗ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਅਤੇ ਸ੍ਰੀ ਹਰਵਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 14 ਸਤੰਬਰ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।


ਸਕੱਤਰ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।


ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 35 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 9 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ


ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।


Powered by Froala Editor

The Needy People Benefited From The National Lok Adalat District And Sessions Judge


Recommended Posts