ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
September 16, 2024
Punjab-Government-Invites-Applic

ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ

Daily Dharaledar Bureau / Chandigarh

ਚੰਡੀਗੜ੍ਹ, 16 ਸਤੰਬਰ


ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।


 

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।


    ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ, ਪਹਿਲੀ ਡਿਵੀਜ਼ਨ ਵਿੱਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਵੇ। ਉਨ੍ਹਾਂ ਦੱਸਿਆ ਕਿ, 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਵਿਅਕਤੀ ਨੂੰ ਕੀਤਾ ਜਾਵੇਗਾ। ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।  


ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਤਿੰਨ ਸਾਲ ਦਾ ਪਰੈਕਟਿਸ(ਅਭਿਆਸ) ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਵਿੱਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ  ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। 


ਮੰਤਰੀ ਨੇ ਦੱਸਿਆ ਕਿ ਓ.ਐਸ.ਡੀ (ਐਲ) ਦੇ ਅਹੁਦੇ 'ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ 'ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ਵਿੱਚ ਅੰਕਾਂ ਦੀ ਪ੍ਰਤੀਸ਼ਤਤਾ,  ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ।



    ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ। 


        ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।


Powered by Froala Editor

Punjab Government Invites Applications For The Recruitment Of The Post Of Osd litigation At Secretariat Level Dr Baljit Kaur


Recommended Posts