ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਸਿਹਤ ਮੰਤਰੀ ਪੰਜਾਬ ਨੇ ਐਫ.ਐਚ.ਏ.ਐਨ.ਏ. ਦੇ 600 ਕਰੋੜ ਰੁਪਏ ਬਕਾਏ ਸਬੰਧੀ ਦਾਅਵੇ ਨੂੰ ਕੀਤਾ ਖਾਰਜ, ਇਸਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ
September 19, 2024
Ayushman-Bharat-Mukhya-Mantri-Se

ਸਿਹਤ ਮੰਤਰੀ ਨੇ ਭਲਕੇ ਐਫ.ਐਚ.ਏ.ਐਨ.ਏ. ਨਾਲ ਮੀਟਿੰਗ ਸੱਦੀ, 25 ਸਤੰਬਰ ਨੂੰ ਆਈ.ਐਮ.ਏ. ਨਾਲ ਵੀ ਮੀਟਿੰਗ ਕੀਤੀ ਤੈਅ

ਨੈਸ਼ਨਲ ਹੈਲਥ ਏਜੰਸੀ ਵੱਲੋਂ ਕਲੇਮ ਪ੍ਰਕ੍ਰਿਰਿਆ ਲਈ ਸ਼ੁਰੂ ਕੀਤੇ ਗਏ ਨਵੇਂ ਸਾਫਟਵੇਅਰ ਦੀ ਵਰਤੋਂ ਉਪਰੰਤ ਫਰਵਰੀ 2024 ਤੋਂ ਤਕਨੀਕੀ ਖਾਮੀਆਂ ਹੋਈਆਂ ਪੈਦਾ: ਡਾ. ਬਲਬੀਰ ਸਿੰਘ

Daily Dharaledar Bureau / Chandigarh

ਚੰਡੀਗੜ੍ਹ, 19 ਸਤੰਬਰ:


ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ।

ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ, 2024 ਤੋਂ ਹੁਣ ਤੱਕ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 101.66 ਕਰੋੜ ਰੁਪਏ ਅਤੇ ਸਰਕਾਰੀ ਹਸਪਤਾਲਾਂ ਨੂੰ 112 ਕਰੋੜ ਰੁਪਏ ਜੋ ਕੁੱਲ 214.30 ਕਰੋੜ ਰੁਪਏ ਬਣਦੇ ਹਨ, ਦੀ ਅਦਾਇਗੀ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਏਜੰਸੀ (ਐਨ.ਐਚ.ਏ.) ਵੱਲੋਂ ਸ਼ੁਰੂ ਕੀਤੇ ਨਵੇਂ ਸਾਫਟਵੇਅਰ ਦੀ ਵਰਤੋਂ ਸ਼ੁਰੂ ਕਰਨ ਤੋਂ ਬਾਅਦ, ਕਲੇਮ ਲੈਣ ਸਬੰਧੀ ਪ੍ਰਕਿਰਿਆ ਵਿੱਚ ਫਰਵਰੀ 2024 ਤੋਂ ਕੁਝ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਲੇਮ ਪ੍ਰਾਪਤ ਕਰਨ ਦੀ ਗਤੀ ਕਾਫ਼ੀ ਮੱਠੀ ਪੈ ਗਈ ਹੈ। ਹਾਲਾਂਕਿ, ਸਟੇਟ ਹੈਲਥ ਏਜੰਸੀ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਹੋਰ ਸਟਾਫ਼ ਦੀ ਤਾਇਨਾਤੀ ਅਤੇ ਸ਼ਨੀਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਕਰਨ, ਜਿਹੇ ਕਈ ਫੌਰੀ ਉਪਾਅ ਵੀ ਕੀਤੇ ਹਨ। 

ਇਸ ਮਾਮਲੇ ਦੇ ਹੱਲ ਲਈ ਸਿਹਤ ਮੰਤਰੀ ਨੇ ਸ਼ੁੱਕਰਵਾਰ ਨੂੰ ਐਫ.ਐਚ.ਏ.ਐਨ.ਏ. ਦੇ ਨੁਮਾਇੰਦਿਆਂ ਨਾਲ ਮੀਟਿੰਗ ਸੱਦੀ ਹੈ। ਇਸ ਤੋਂ ਇਲਾਵਾ, ਭੁਗਤਾਨਾਂ ਅਤੇ ਸਟੇਟ ਹੈਲਥ ਏਜੰਸੀ ਦੇ ਕੰਮਕਾਜ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ 25 ਸਤੰਬਰ, 2024 ਨੂੰ ਦੁਪਹਿਰ 3:30 ਵਜੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਵੀ ਇੱਕ ਮੀਟਿੰਗ ਤੈਅ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਦੱਸਣਯੋਗ ਹੈ ਕਿ ਸਿਹਤ ਮੰਤਰੀ ਨੇ ਪਹਿਲਾਂ ਹੀ ਸਟੇਟ ਹੈਲਥ ਏਜੰਸੀ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਾਅਵਿਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਮੈਡੀਕਲ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਸਬੰਧੀ ਆਦੇਸ਼ ਦਿੱਤੇ ਹਨ।


Powered by Froala Editor

Ayushman Bharat Mukhya Mantri Sehat Bima Yojana Health Minister Punjab F h a n a 600 crore Arrears Claim Terming It false And Misleading


Recommended Posts