ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’    ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ   
ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
September 20, 2024
The-Punjab-Government-Has-Given-

ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ

Daily Dharaledar Bureau / Chandigarh

ਚੰਡੀਗੜ੍ਹ, 20 ਸਤੰਬਰ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ।


ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। 


ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।


ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


Powered by Froala Editor

The Punjab Government Has Given Jobs To 30 Heirs Of Farmers Who Lost Their Lives During The Struggle Against Black Agricultural Laws


Recommended Posts