ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
September 21, 2024
47-Cadets-Of-Maharaja-Ranjit-Sin

74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ

ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

Daily Dharaledar Bureau / Chandigarh

ਚੰਡੀਗੜ੍ਹ, 21 ਸਤੰਬਰ:


ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। 


ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।


ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ  ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।


ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ (ਸੇਵਾਮੁਕਤ), ਵੀ.ਸੀ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਨ.ਡੀ.ਏ. ਦੀਆਂ ਅਗਲੀਆਂ ਚੁਣੌਤੀਆਂ ਵਾਸਤੇ ਤਿਆਰ ਰਹਿਣ ਲਈ ਐਸ.ਐਸ.ਬੀ. ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।


ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲਾ ਲੈਣ ਵਿੱਚ ਸਫ਼ਲ ਹੋਏ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਮੌਜੂਦਾ ਸਮੇਂ ਇੰਸਟੀਚਿਊਟ ਦੇ 21 ਕੈਡਿਟ, ਜਿਨ੍ਹਾਂ ਨੇ ਆਪਣੀ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਈ ਹੈ, ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।


Powered by Froala Editor

47 Cadets Of Maharaja Ranjit Singh Armed Forces Preparatory Institute Scored Excellent Results In Nda Written Examination


Recommended Posts