Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ    Lpu ਹਿੰਸਾ ਮਾਮਲਾ: Cbi ਜਾਂਚ ਦੀ ਮੰਗ ਵਾਲੀ Pil ’ਤੇ ਹਾਈ ਕੋਰਟ ’ਚ ਅੱਜ ਸੁਣਵਾਈ ਸੰਭਵ    ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’    ਆਪ’ ਨੂੰ 2025-26 ’ਚ ਮਿਲਿਆ 12.09 ਕਰੋੜ ਦਾ ਚੰਦਾ, ਪੰਜਾਬ ਤੋਂ 5.08 ਕਰੋੜ; ਰਾਜਿੰਦਰ ਗੁਪਤਾ ਰਹੇ ਸਭ ਤੋਂ ਵੱਡੇ ਦਾਨੀ    12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ    ਪੰਥਕ ਅਸੈਂਬਲੀ ਦਾ Sgpc ਮੈਂਬਰਾਂ ਨੂੰ ਖੁੱਲ੍ਹਾ ਪੱਤਰ, ਬਹਿਰੀਨ ਤੋਂ ਆਈ ਬੀਬੀ ਮਾਮਲੇ ’ਚ 12 ਸਵਾਲਾਂ ਦੇ ਜਵਾਬ ਮੰਗੇ    ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ    ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ   
ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
September 21, 2024
The-Chief-Minister-Expressed-Gri

Daily Dharaledar Bureau / Chandigarh

ਚੰਡੀਗੜ੍ਹ, 21 ਸਤੰਬਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।


ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ। 


ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।


-----

Powered by Froala Editor

The Chief Minister Expressed Grief Over The Death Of Mla Kunwar Vijay Pratap s Wife


Recommended Posts