ਜ਼ਿਲ੍ਹਾ ਪ੍ਰਸ਼ਾਸਨ ਪੰਚਾਇਤੀ ">
NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਗਰਾਮ ਪੰਚਾਇਤ ਚੋਣਾਂ -2024 ਜ਼ਿਲ੍ਹਾ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਏਗਾ ਪੰਚਾਇਤੀ ਚੋਣਾਂ - ਡਾ ਪੱਲਵੀ
September 26, 2024 12:29:39
Gram-Panchayat-Elections-2024-Di

ਚਾਹਵਾਨ 27 ਸਤੰਬਰ ਤੋਂ 4 ਅਕਤੂਬਰ ਤੱਕ ਭਰ ਸਕਦੇ ਨੇ ਆਪਣੇ ਨਾਮਜ਼ਦਗੀ ਪੱਤਰ

5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ, 7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ ਅਤੇ 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜ਼ੇ

Daily Dharaledar Bureau / Malerkotla


ਮਾਲੇਰਕੋਟਲਾ 26 ਸਤੰਬਰ :

ਜ਼ਿਲ੍ਹਾ ਪ੍ਰਸ਼ਾਸਨ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਰਿਟਰਨਿੰਗ,ਸਹਾਇਕ ਰਿਟਰਨਿੰਗ ਅਤੇ ਹੋਰ ਚੋਣ ਅਮਲੇ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਗੰਭੀਰ ਹੈ ਇਸ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ।

ਇਸ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਪ੍ਰੀਕਿਆਂ ਮੁਕੰਮਲ ਹੋਣ ਤੱਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਵੇ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 176 ਪਿੰਡਾਂ ’ਚ ਕਰਵਾਈਆਂ ਜਾਣ ਵਾਲੀਆ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 1178 ਪੰਚ ਅਤੇ 176 ਸਰਪੰਚਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਲਈ 256 ਪੋਲਿੰਗ ਬੂਥਾਂ ’ਤੇ ਕੁੱਲ 1,98,503 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿਨਾਂ ’ਚ 1,05,130 ਮਰਦ ,93,373 ਔਰਤ ਵੋਟਰ ਸ਼ਾਮਿਲ ਹਨ । ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ (ਐਚ) ਦੇ 69 ਪਿੰਡਾਂ ਲਈ 09 ਐਸ.ਸੀ.,09 ਐਸ.ਸੀ.(ਔਰਤਾਂ),25 ਮਹਿਲਾਵਾਂ ਅਤੇ 26 ਜਰਨਲ ਸੀਟਾਂ ਤੇ ਸਰਪੰਚਾਂ ਦੀ ਚੋਣ ਕੀਤੀ ਜਾਵੇਗੀ ।ਬਲਾਕ ਅਮਰਗੜ੍ਹ ਦੇ 47 ਪਿੰਡਾਂ ਵਿੱਚ 07 ਐਸ.ਸੀ.,07ਐਸ.ਸੀ.(ਔਰਤਾਂ),16 ਮਹਿਲਾਵਾਂ ਅਤੇ 17 ਜਰਨਲ ਸੀਟਾਂ ਅਤੇ ਬਲਾਕ ਅਹਿਮਦਗੜ੍ਹ ਦੇ 60 ਪਿੰਡਾਂ ਵਿੱਚ 10 ਐਸ.ਸੀ.,10 ਐਸ.ਸੀ.(ਔਰਤਾਂ),61 ਮਹਿਲਾਵਾਂ ਅਤੇ 63 ਜਰਨਲ ਸੀਟਾਂ ਤੇ ਸਰਪੰਚਾਂ ਦੀ ਚੋਣ ਕੀਤੀ ਜਾਵੇਗੀ । ਇਸ ਤੋਂ ਇਲਾਵਾ ਬਲਾਕ ਮਾਲੇਰਕੋਟਲਾ(ਐਚ) ਵਿਖੇ 475 ਪੰਚਾਂ, ਬਲਾਕ ਅਮਰਗੜ੍ਹ ਵਿਖੇ 380 ਅਤੇ ਬਲਾਕ ਅਹਿਮਦਗੜ੍ਹ ਵਿਖੇ 323 ਪੰਚਾਂ ਦੀ ਚੋਣ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ । ਉਨ੍ਹਾਂ ਦੱਸਿਆ ਕਿ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਚੋਣ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ 03 ਈ.ਆਰ.ਓਜ਼,21 ਆਰ.ਓਜ਼ ਅਤੇ 21 ਏ.ਆਰ.ਓਜ਼ ਨਿਯੁਕਤ ਕੀਤੇ ਗਏ ਹਨ ਤਾਂ ਜੋ ਉਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 27 ਸਤੰਬਰ 2024 ਤੋਂ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਉਨ੍ਹਾਂ ਹੋਰ ਦੱਸਿਆ ਕਿ ਬਲਾਕ ਮਾਲੇਰਕੋਟਲਾ(ਐਚ)ਲਈ ਨਾਮਜ਼ਦਗੀ ਪੱਤਰ ਐਸ.ਡੀ.ਐਮ ਦਫਤਰ ਵਿਖੇ,ਅਹਿਮਦਗੜ ਬਲਾਕ ਦੇ ਐਸ.ਡੀ.ਐਮ.ਦਫ਼ਤਰ ਵਿਖੇ ਅਤੇ ਅਮਰਗੜ ਬਲਾਕ ਦੇ ਨਾਮਜ਼ਦਗੀ ਪੱਤਰ ਸਰਾਕਰੀ ਕਾਲਜ ਅਮਰਗੜ੍ਹ ਵਿਖੇ ਕੇਵਲ ਦਫ਼ਤਰੀ ਸਮੇਂ ਦੌਰਾਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤੱਕ ਹੀ ਭਰੇ ਜਾਣਗੇ । ਸਰਕਾਰੀ ਛੁੱਟੀ ਵਾਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਭਰਿਆ ਜਾਵੇਗ । ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਸਰਪੰਚ ਦੀ ਚੋਣ ਲਈ ਖਰਚੇ ਦੀ ਸੀਮਾਂ 40 ਹਜਾਰ ਰੁਪਏ ਅਤੇ ਪੰਚੀ ਦੀ ਚੋਣ ਲਈ 30 ਹਜਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।

ਇਸ ਤੋਂ ਇਲਾਵਾ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ ਹੋਵੇਗੀ । 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਨਵਦੀਪ ਕੌਰ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਡੀ.ਆਈ.ਓ ਸਾਇਨਾ ਤੋਂ ਇਲਾਵਾ ਸਮੂਹ ਆਰ.ਓਜ਼ ਅਤੇ ਏ.ਆਰ.ਓਜ਼ ਮੌਜੂਦ ਸਨ ।


Gram Panchayat Elections 2024 District Administration Will Conduct Panchayat Elections In A Free Fair And Peaceful Manner With Complete Transparency Dr Pallavi

Related News