ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਲਈ ਫ਼ੀਲਡ 'ਚ
October 1, 2024
Patiala-District-Administration-

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਭਾਂਖਰ, ਡਕਾਲਾ ਤੇ ਦੇਵੀਨਗਰ ਦੇ ਕਿਸਾਨਾਂ ਨਾਲ ਗੱਲਬਾਤ

ਡੀ.ਸੀ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾਉਦੇ ਕਿਸਾਨ ਦੀ ਕੀਤੀ ਹੌਸਲਾ ਅਫ਼ਜ਼ਾਈ

Daily Dharaledar Bureau / Patiala


ਪਟਿਆਲਾ, 1 ਅਕਤੂਬਰ:

    ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਉਤਰਿਆ ਹੋਇਆ ਹੈ।

    ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਭਾਖਰ, ਡਕਾਲਾ ਤੇ ਦੇਵੀਨਗਰ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ।

    ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।

    ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਲਾ ਵਿਖੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ 'ਚ ਜਾ ਕੇ ਗੱਲਬਾਤ ਕੀਤੀ ਅਤੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਖੇਤ 'ਚ ਮੌਜੂਦ ਛੋਟੇ ਬੱਚੇ ਪ੍ਰਵਾਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਦਾ ਹੈ।

    


Powered by Froala Editor

Patiala District Administration In The Field For Stubble Management


Recommended Posts