ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
October 2, 2024
Cabinet-Minister-Mahendra-Bhagat

Daily Dharaledar Bureau / Chandigarh



ਚੰਡੀਗੜ੍ਹ, 2 ਅਕਤੂਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ 'ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ। 


ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਸ੍ਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆਂ ਜਿਵੇਂ ਸੁਤੰਤਰਤਾ ਸੰਗਰਾਮੀਆਂ ਦੇ  ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰਾਂ ਤੇ ਧੀਆਂ ਲਈ ਪੈਨਸ਼ਨ ਲਾਭਾਂ ਦੇ ਨਾਲ-ਨਾਲ ਸੂਬੇ ਦੇ ਮੈਡੀਕਲ ਅਤੇ ਤਕਨੀਕੀ ਕਾਲਜਾਂ ਵਿੱਚ 1 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਦਿੱਤੇ ਜਾ ਰਹੇ ਭਰਤੀ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ।


ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਕੌਮੀ ਜਸ਼ਨਾਂ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਨਿਯਮਿਤ ਤੌਰ 'ਤੇ ਸਨਮਾਨਿਤ ਕੀਤਾ ਜਾਵੇ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਂਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।


ਮੰਤਰੀ ਨੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਹ ਦੇਖਭਾਲ ਅਤੇ ਮਾਨਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ।


ਇਸ ਮੀਟਿੰਗ ਵਿੱਚ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀਮਤੀ ਲਵਜੀਤ ਕਲਸੀ ਅਤੇ ਸੀਨੀਅਰ ਸਹਾਇਕ ਸ੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।


Powered by Froala Editor

Cabinet Minister Mahendra Bhagat Reviewed The Welfare Schemes Available For Freedom Fighters And Their Families


Recommended Posts