ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਕਿਸਾਨਾਂ ਵੱਲੋਂ ਅੱਜ ਤਿੰਨ ਘੰਟੇ ਲਈ ਰੋਕੀਆਂ ਜਾਣਗੀਆਂ ਰੇਲ ਗੱਡੀਆਂ
October 3, 2024
Farmers-Will-Stop-Trains-For-Thr

Daily Dharaledar Bureau / Punjab

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਰੇਲਾਂ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਕਿਸਾਨਾਂ ਵੱਲੋਂ ਦੁਪਹਿਰ 12:30 ਵਜੇ ਤੋਂ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਰਾਜ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ, ਜੋ ਕਿ ਇੱਕ ਗੈਰ-ਸਿਆਸੀ ਕਿਸਾਨ ਮੋਰਚਾ ਦੇ ਬੈਨਰ ਹੇਠ ਚੱਲੇਗਾ। ਅਜਿਹੇ ‘ਚ ਟਰੇਨਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਹੋਣਗੇ। ਕਿਸਾਨ ਸ਼ੰਭੂ ਸਰਹੱਦ ’ਤੇ ਰੇਲ ਰੋਕੋ ਰੋਸ ਪ੍ਰਦਰਸ਼ਨ ਵੀ ਕਰਨਗੇ। ਕਿਸਾਨਾਂ ਦੀਆਂ ਮੁੱਖ ਮੰਗਾਂ ‘ਚ ਲਖੀਮਪੁਰ ਖੇੜੀ ‘ਚ ਹੋਏ ਕਿਸਾਨਾਂ ਦੇ ਕਤਲ ਦੇ ਮਾਮਲੇ ‘ਚ ਇਨਸਾਫ਼, ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਵਰਗੀਆਂ ਪ੍ਰਮੁੱਖ ਮੰਗਾਂ ਨੂੰ ਉਠਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।

Powered by Froala Editor

Farmers Will Stop Trains For Three Hours Today


Recommended Posts