ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ   
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ
October 8, 2024
Under-The-Chairmanship-Of-The-De

ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ

ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼

Daily Dharaledar Bureau / Ludhiana

ਲੁਧਿਆਣਾ, 8 ਅਕਤੂਬਰ - ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ।

ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਕਿ ਬੱਚੇ ਸੂਬਾ ਸਰਕਾਰ ਦੀ ਗਰੀਬ ਪੱਖੀ ਅਤੇ ਅਗਾਂਹਵਧੂ ਸਿੱਖਿਆ ਨੀਤੀ ਦਾ ਲਾਭ ਉਠਾ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ ਸਕੂਲ ਵਿੱਚ 100 ਪ੍ਰਤੀਸ਼ਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।

ਸ੍ਰੀ ਜਤਿੰਦਰ ਜੋਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਡ-ਡੇ-ਮੀਲ ਦੀਆਂ ਰਸੋਈਆਂ ਵਿੱਚ ਚੰਗੀ ਤਰ੍ਹਾਂ ਸਫਾਈ ਰੱਖਣ ਦੀ ਵਿਵਸਥਾ ਨੂੰ ਯਕੀਨੀ ਬਣਾਉਣ।  ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿਚ ਰਸੋਈ ਗਾਰਡਨਿੰਗ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਵੀ ਦਿੱਤੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਕੂਲਾਂ ਵਿਚ ਮਿਡ-ਡੇ-ਮੀਲ ਦੀ ਨਿਯਮਤ ਜਾਂਚ ਕਰਨ 'ਤੇ ਵੀ ਜ਼ੋਰ ਦਿੱਤਾ ਅਤੇ ਸਕੂਲਾਂ ਵਿੱਚ ਭੋਜਨ ਟੈਸਟ ਰਜਿਸਟਰ ਰੱਖਣ, ਬੱਚਿਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਂਦੇ ਸਮੇਂ ਸਾਫ਼-ਸਫ਼ਾਈ ਰੱਖਣ ਲਈ ਕਿਹਾ।  ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਹਰ ਛੇ ਮਹੀਨੇ ਬਾਅਦ ਮੈਡੀਕਲ ਚੈਕਅੱਪ ਕੀਤਾ ਜਾਵੇ।  ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਿਡ-ਡੇ-ਮੀਲ ਦੌਰਾਨ ਵਿਦਿਆਰਥੀਆਂ ਨੂੰ ਤਾਜ਼ੀਆਂ ਸਬਜ਼ੀਆਂ/ਫਲਾਂ ਦੀ ਸਪਲਾਈ ਯਕੀਨੀ ਬਣਾਉਣ।

ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਚੱਲ ਰਹੇ ਨਿਰਮਾਣ ਕਾਰਜਾਂ, ਮਿਡ-ਡੇ-ਮੀਲ, ਐਸ.ਐਸ.ਏ., ਅਪਾਹਜਾਂ ਲਈ ਸਮਾਵੇਸ਼ੀ ਸਿੱਖਿਆ, ਯੂ.ਡੀ.ਆਈਜ਼ ਸਰਵੇਖਣ, ਅਨਾਜ, ਪਖਾਨੇ ਅਤੇ ਹੋਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਕੂਲਾਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸਵੈ ਸਹਾਇਤਾ ਸਮੂਹਾਂ ਨੂੰ ਵਰਦੀਆਂ ਦੇ ਆਰਡਰ ਦੇਣ ਲਈ ਵੀ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਸਕਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮੈਡਮ ਕਿ੍ਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਰਵਿੰਦਰ ਕੌਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor

Under The Chairmanship Of The Deputy Commissioner A Meeting Was Held To Review The Activities Of The District Education Development Committee


Recommended Posts