ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
October 8, 2024
The-Additional-Deputy-Commission

ਅਗਲੇ 40 ਦਿਨਾਂ 'ਚ ਵੱਖ-ਵੱਖ ਬੈਨਰਾਂ ਅਤੇ ਆਡੀਓ ਸਿਸਟਮ ਰਾਹੀਂ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਜਾਵੇਗਾ

Daily Dharaledar Bureau / Ludhiana

ਲੁਧਿਆਣਾ, 08 ਅਕਤੂਬਰ - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਜਾਗਰੂਕਤਾ ਵੈਨ ਚਲਾਉਣ ਦੀ ਸ਼ੁਰੂਆਤ ਕੀਤੀ ਗਈ।


ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਆਈ.ਏ.ਐਸ. ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕਿ ਰਵਾਨਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫਸਰ, ਲੁਿਧਆਣਾ ਡਾ. ਪ੍ਰਕਾਸ਼ ਸਿੰਘ, ਅੰਬਰ ਬੰਦੋਪਾਧਿਆਏ ਡੀ.ਡੀ.ਐਫ., ਡਾ. ਲਵਲੀਨ ਬੈਂਸ ਅਤੇ ਸੀ.ਆਈ.ਆਈ. ਫਾਊਡੇਸ਼ਨ ਤੋਂ ਹਰਪ੍ਰੀਤ ਸਿੰਘ ਵੀ ਮੌਜੂਦ ਸਨ।


ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਡਾ. ਜਗਦੇਵ ਸਿੰਘ, ਇੰਜੀਨੀਅਰ ਅਮਨਪ੍ਰੀਤ ਸਿੰਘ ਅਤੇ ਡਾ. ਸੁਖਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਵੈਨ ਖੇਤੀਬਾੜੀ ਵਿਭਾਗ, ਸੀ.ਆਈ.ਆਈ. ਫਾਊਡੇਸ਼ਨ ਅਤੇ ਨੈਸ਼ਨਲ ਕਾਲਜ਼ ਦੌਰਾਹਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਚਲਾਈ ਜਾ ਰਹੀ ਹੈ। ਇਹ ਵੈਨ ਜ਼ਿਲ੍ਹੇ ਦੀਆਂ ਸੰਭਾਵੀ ਹੌਟਸਪਾਟ ਤਹਿਸੀਲਾ ਜਗਰਾਉਂ ਅਤੇ ਰਾਏਕੋਟ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਪ੍ਰਬੰਧਨ ਕਰਨ ਲਈ ਉਤਸ਼ਾਹਤ ਕਰੇਗੀ।


ਉਨ੍ਹਾਂ ਅੱਗੇ ਦੱਸਿਆ ਕਿ ਇਹ ਵੈਨ ਅਗਲੇ 40 ਦਿਨਾਂ ਵਿੱਚ ਇਹਨਾਂ ਸਾਰੇ ਪਿੰਡਾਂ ਨੂੰ ਕਵਰ ਕਰੇਗੀ ਜਿਸਦੇ ਤਹਿਤ ਇਸ ਵੈਨ 'ਤੇ  ਲਗਾਏ ਗਏ ਬੈਨਰਾ ਅਤੇ ਆਡੀਓ ਸਿਸਟਮ ਰਾਂਹੀ ਕਿਸਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਸਬੰਧੀ ਲਿਟਰੇਚਰ ਵੀ ਵੈਨ ਵਿੱਚ ਮੌਜੂਦ ਖੇਤੀਬਾੜੀ ਵਿਭਾਗ ਦੇ ਸਟਾਫ ਵੱਲੋਂ ਕਿਸਾਨਾਂ ਵਿੱਚ ਵੰਡਿਆ ਜਾਵੇਗਾ।


ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਪਰਾਲੀ ਨੂੰ ਬਿਨ੍ਹਾਂ ਸਾੜੇ ਜ਼ਮੀਨ ਵਿੱਚ ਹੀ ਵਾਹੁਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਅਤੇ ਆਸ ਪਾਸ ਦੇ ਰੁੱਖ ਅਤੇ ਮਿੱਤਰ ਕੀੜੇ ਵੀ ਸੜਨ ਤੋਂ ਬਚ ਜਾਂਦੇ ਹਨ।


ਇਸ ਮੌਕੇ ਨੈਸ਼ਨਲ ਕਾਲਜ਼ ਦੌਰਾਹਾ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾਂ ਸਾੜਨ ਦਾ ਸੰਦੇਸ਼ ਦਿੰਦਿਆਂ ਇੱਕ ਸਕਿੱਟ ਵੀ ਪੇਸ਼ ਕੀਤਾ ਗਿਆ।

Powered by Froala Editor

The Additional Deputy Commissioner Flagged Off The Stubble Management Awareness Van


Recommended Posts