ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ
October 14, 2024
Minister-Of-Local-Government-Fro

Daily Dharaledar Bureau / Ludhiana

 ਚੰਡੀਗੜ੍ਹ/ਲੁਧਿਆਣਾ, 14 ਅਕਤੂਬਰ:


 ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।



 ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ।  ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 



 ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।



 ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।



 ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।


__

Powered by Froala Editor

Minister Of Local Government From The Administration Ravjot Singh Was Given A Guard Of Honor On His Arrival At Ludhiana


Recommended Posts