ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾ
October 17, 2024
Following-The-Teachings-Of-Bhagw

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਕੀਤੀ ਭੇਟ

Daily Dharaledar Bureau / Dirba

ਚੰਡੀਗੜ੍ਹ/ਦਿੜ੍ਹਬਾ, 17 ਅਕਤੂਬਰ-

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ । ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਦੇ ਅਧਿਕਾਰ ਉੱਤੇ ਜ਼ੋਰ ਦਿੱਤਾ, ਇਸ ਲਈ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਗਟ ਦਿਵਸ ਨੂੰ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਹਨਾਂ ਵੱਲੋਂ ਦਿੱਤਾ ਗਿਆ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ। 

ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤਾਂ ਵੱਲੋ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਤ ਵੀ ਕੀਤਾ ਗਿਆ।


Powered by Froala Editor

Following The Teachings Of Bhagwan Valmiki Is The Need Of The Hour Harpal Singh Cheema


Recommended Posts