ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ   
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ
October 24, 2024
Officials-To-Ensure-Timely-Compl

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ

Daily Dharaledar Bureau / Mohali


ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। 


ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ  ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਜਿਹੜੇ ਵੀ ਕੰਮ ਪੈਂਡਿੰਗ ਚੱਲ ਰਹੇ ਹਨ, ਉਹਨਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਅੰਦਰ ਵੱਸਦੀ ਜਨਤਾ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਦਿੱਤੀਆਂ ਜਾ ਸਕਣ, ਕਿਉਂਕਿ ਆਮ ਜਨਤਾ ਦੀ ਸੇਵਾ ਹੀ ਸਰਕਾਰ ਦਾ ਮੁੱਖ ਟੀਚਾ ਹੈ । 


ਸ. ਮੁੰਡੀਆਂ ਨੇ ਕਿਹਾ ਕਿ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਉਹ ਹਰ ਹਫ਼ਤੇ ਸਮੀਖਿਆ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪ੍ਰਾਜੈਕਟਾਂ ਦੀ ਜਮੀਨੀ ਸਥਿਤੀ ਜਾਣਨ ਲਈ ਸਾਈਟਾਂ ਦਾ ਦੌਰਾ ਵੀ ਕਰਨਗੇ, ਇਸ ਲਈ ਅਧਿਕਾਰੀ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਦੌਰਾਨ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਇਹ ਸੁਨਿਸ਼ਚਿਤ ਕਰਨ ਕਿ ਪ੍ਰਾਜੈਕਟਾਂ ਵਿੱਚ ਵਰਤੇ ਜਾਣ ਵਾਲੇ ਮੈਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਅਧਿਕਾਰੀ ਵੱਲੋਂ ਇਸ ਗੱਲ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।  


ਮੀਟਿੰਗ ਦੌਰਾਨ ਪੁੱਡਾ ਦੇ ਸੀ.ਏ. ਤੇ ਟਾਊਨ ਐਂਡ ਕੰਟਰੀ ਪਲਾਨਿੰਗ ਡਾਇਰੈਕਟਰ ਨੀਰੂ ਕਤਿਆਲ ਗੁਪਤਾ, ਗਮਾਡਾ ਦੇ ਏ.ਸੀ.ਏ. ਅਮਰਿੰਦਰ ਸਿੰਘ ਟਿਵਾਣਾ, ਇੰਜੀਨੀਅਰ-ਇਨ-ਚੀਫ, ਪੁੱਡਾ/ਗਮਾਡਾ ਰਾਜੀਵ ਮੌਦਗਿਲ ਅਤੇ ਇੰਜੀਨੀਅਰਿੰਗ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਰਹੇ। ਵੱਖ-ਵੱਖ ਮੰਡਲ ਇੰਜੀਨੀਅਰਾਂ ਵੱਲੋਂ ਆਪਣੇ ਅਧੀਨ ਪੈਂਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ।

Powered by Froala Editor

Officials To Ensure Timely Completion Of Projects Hardeep Singh Mundian


Recommended Posts