ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ 'ਤੇ ਸਬੰਧਤ ਅਧਿਕਾਰੀਆਂ 'ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ
October 24, 2024
On-Receipt-Of-Complaints-Against

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼

Daily Dharaledar Bureau / Chandigarh




ਚੰਡੀਗੜ੍ਹ, ਅਕਤੂਬਰ 24:



ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। 


ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸ਼ਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। 


ਸ੍ਰੀ ਗੋਇਲ ਨੇ ਮੁੱਖ ਦਫਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ। 


ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧਤਾ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਰੱਖਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਜਿੱਠਣ । ਉਹਨਾਂ ਕਿਹਾ ਕਿ ਲੋਕਾਂ ਨੂੰ ਵਾਜਿਬ ਰੇਟਾਂ ਤੇ ਮੁਹੱਈਆ ਕਰਵਾਈ ਜਾ ਰਹੀ ਰੇਤ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੂਬਾ ਸਰਕਾਰ ਦਾ ਮਾਲੀਆ ਹੋਰ ਵੱਧ ਸਕੇ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ਼ ਇੰਜੀਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਮੌਜੂਦ ਸਨ।

Powered by Froala Editor

On Receipt Of Complaints Against Illegal Mining Strict Action Will Be Taken Against The Concerned Officials Barinder Kumar Goyal


Recommended Posts