ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਦੀ ਜਮ੍ਹਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ: ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ
November 7, 2024
Dap-By-Punjab-Government-Major-A

ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਰਨਾ ਪਿਆ ਕਾਰਵਾਈ ਦਾ ਸਾਹਮਣਾ

Daily Dharaledar Bureau / Chandigarh



ਚੰਡੀਗੜ੍ਹ, 7 ਨਵੰਬਰ:

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉਤੇ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।


ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਇਸ ਮੁੱਖ ਖੇਤੀਬਾੜੀ ਅਫਸਰ ਖ਼ਿਲਾਫ਼ ਕਾਰਵਾਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ ਨੰ. 8 ਤਹਿਤ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਹ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਮੁਅੱਤਲੀ ਦੌਰਾਨ ਐਸ.ਏ.ਐਸ. ਨਗਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਰਿਪੋਰਟ ਕਰੇਗਾ।

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਐਸ.ਡੀ.ਐਮ. ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਫਿਰੋਜ਼ਪੁਰ ਵਿੱਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਲਗਭਗ 161.8 ਐਮ.ਟੀ. (3,236 ਬੋਰੀਆਂ) ਡੀ.ਏ.ਪੀ. ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਪਾਈ ਗਈ ਸੀ। ਇਹ ਫ਼ਰਮ ਆਪਣੇ ਗੋਦਾਮਾਂ ਵਿੱਚ ਇਸ ਡੀ.ਏ.ਪੀ. ਦੇ ਭੰਡਾਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਕਰਨ ਵਿੱਚ ਅਸਮਰੱਥ ਰਹੀ।


ਇਸ ਮਾਮਲੇ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਹ ਮੁੱਦਾ ਇਸ ਲਈ ਵੀ ਬੇਹੱਦ ਗੰਭੀਰ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਚੈਕਿੰਗ ਕਰਨ ਵਾਸਤੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।


ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਗ਼ੈਰਕਾਨੂੰਨੀ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।


Powered by Froala Editor

Dap By Punjab Government Major Action Against Hoarding Chief Agriculture Officer Of Ferozepur Suspended


Recommended Posts