ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ   
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ
November 11, 2024
Complete-Ban-On-Carrying-Weapons

ਹੁਕਮ 10 ਜਨਵਰੀ 2025 ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

Daily Dharaledar Bureau / Moga

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ


ਹੁਕਮ 10 ਜਨਵਰੀ 2025 ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 11 ਨਵੰਬਰ

ਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣੀ ਜਨਹਿੱਤ ਲਈ ਜਰੂਰੀ ਹੈ।

ਉਕਤ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ਼ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 10 ਜਨਵਰੀ, 2025 ਤੱਕ ਲਾਗੂ ਰਹਿਣਗੇ।

ਉਹਨਾਂ ਕਿਹਾ ਕਿ ਮੋਗਾ ਵਾਸੀ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।


Powered by Froala Editor

Complete Ban On Carrying Weapons air Firing In Marriage Palaces


Recommended Posts