*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਤਰਨਤਾਰਨ ਦੇ ਪਿੰਡ ਕੈਰੋ ਵਿਖੇ ਸ਼ਰਾਬ ਮਾਫ਼ੀਆ ਨਾਲ ਜੁੜੇ ਇੱਕੋ ਹੀ ਪਰਿਵਾਰ ਦੇ 5 ਮੈਂਬਰਾਂ ਦਾ ਦਰਦਨਾਕ ਕਤਲ।
June 25, 2020
Daily-Dharaledar-Online-News-Vie

Daily Dharaledar / Punjab

ਤਰਨਤਾਰਨ ਦੇ ਪਿੰਡ ਕੈਰੋਂ -ਚ ਬੁੱਧਵਾਰ ਦੇਰ ਰਾਤ ਵਾਪਰੀ ਹੌਲਨਾਕ ਘਟਨਾ ਨੇ ਸਮੁੱਚੇ ਪਿੰਡ ਨੂੰ ਦਹਿਸ਼ਤ -ਚ ਪਾ ਦਿੱਤਾ ਹੈ। ਇੱਥੇ ਇਕ ਪਰਿਵਾਰ ਦੇ ਚਾਰ ਜੀਆਂ ਸਮੇਤ ਪੰਜ ਲੋਕਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ -ਚ ਘਰ ਦਾ ਮੁਖੀ, ਉਸ ਦਾ ਲੜਕਾ ਤੇ ਦੋ ਨੂੰਹਾਂ ਸਮੇਤ ਨਿੱਜੀ ਡਰਾਈਵਰ ਸ਼ਾਮਲ ਹੈ। ਜਦੋਂਕਿ ਹਤਿਆਰਿਆਂ ਨੇ ਘਰ -ਚ ਮੌਜੂਦ ਚਾਰ ਬੱਚਿਆਂ ਨੂੰ ਕੁਝ ਨਹੀਂ ਕਿਹਾ। ਘਟਨਾ ਦਾ ਖੁਲਾਸਾ ਸਵੇਰੇ ਉਸ ਵੇਲੇ ਹੋਇਆ ਜਦੋਂ ਸੱਤ ਸਾਲ ਦੀ ਬੱਚੀ ਨੇ ਗੁਆਂਢੀਆਂ ਦਾ ਦਰਵਾਜਾ ਖੜਕਾ ਕੇ ਜਾਣਕਾਰੀ ਦਿੱਤੀ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ -ਤੇ ਡੀਐੱਸਪੀ ਪੱਟੀ ਕੁਲਵੰਤ ਸਿੰਘ, ਥਾਣਾ ਸਿਟੀ ਪੱਟੀ ਦੇ ਮੁਖੀ ਇੰਸਪੈਕਟਰ ਅਜੈ ਕੁਮਾਰ ਖੁੱਲਰ, ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਤੋਂ ਇਲਾਵਾ ਡਾਗ ਸਕਵਾਇਡ ਵੀ ਪਹੁੰਚਿਆ। ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਿਵਾਰ ਨਾਮੀ ਸਮੱਗਲਰਾਂ ਵਿਚ ਜਾਣਿਆ ਜਾਂਦਾ ਸੀ ਤੇ ਇਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।

Daily Dharaledar Online News Views and Reviews


Recommended Posts