December 4, 2024
ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ
Daily Dharaledar Bureau / Chandigarh
ਚੰਡੀਗੜ੍ਹ, 4 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ 'ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ 'ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।
Powered by Froala Editor
Attack On Sukhbir Badal Unfortunate Effectively Thwarted By Police Promptness Speaker Sandhavan