ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਸਿਲਕ ਮਾਰਕ ਐਕਸਪੋ- 2024 ਨੇ ਰਿਕਾਰਡ ਤੋੜ ਭੀੜ ਕੀਤੀ ਆਕਰਸ਼ਿਤ
December 7, 2024
Silk-Mark-Expo-2024-Attracts-Rec

ਪੇਂਡੂ ਸਸ਼ਕਤੀਕਰਨ ਅਤੇ ਸੈਰੀਕਲਚਰ ਦੇ ਵਿਕਾਸ ਲਈ ਮਾਨ ਸਰਕਾਰ ਦੀ ਪਹਿਲਕਦਮੀ

9 ਦਸੰਬਰ ਤੱਕ ਜਾਰੀ ਰਹੇਗਾ ਐਕਸਪੋ-2024

Daily Dharaledar Bureau / Chandigarh

ਚੰਡੀਗੜ੍ਹ, 7 ਦਸੰਬਰ:


ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਅਤੇ ਕੇਂਦਰੀ ਸਿਲਕ ਬੋਰਡ ਦੇ ਆਪਸੀ ਸਹਿਯੋਗ ਨਾਲ ਭਾਰਤੀ ਸਿਲਕ ਮਾਰਕ ਆਰਗੇਨਾਈਜ਼ੇਸ਼ਨ ਦੁਆਰਾ ਆਯੋਜਿਤ ਸਿਲਕ ਮਾਰਕ ਐਕਸਪੋ- 2024 ਕਿਸਾਨ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੜੇ ਜ਼ੋਰ-ਸ਼ੋਰ ਨਾਲ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਐਕਸਪੋ ਦਾ ਉਦਘਾਟਨ 4 ਦਸੰਬਰ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕੀਤਾ ਸੀ ਤੇ ਹੁਣ ਤੱਕ ਹਜ਼ਾਰਾਂ ਸਿਲਕ ਪ੍ਰੇਮੀਆਂ ਲਈ ਖਿੱਚ ਕੇਂਦਰ ਬਣਿਆ ਹੋਇਆ ਹੈ।


ਮੰਤਰੀ ਮਹਿੰਦਰ ਭਗਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਾਗਬਾਨੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਨਿਗਰਾਨੀ ਹੇਠ, ਸਾਡਾ ਪੰਜਾਬ ਰੇਸ਼ਮ ਦੀ ਖੇਤੀ ਵਿੱਚ ਮੋਹਰੀ ਬਣ ਕੇ ਉਭਰਿਆ ਹੈ ਅਤੇ ਇਸ ਨਾਲ ਪੇਂਡੂ ਭਾਈਚਾਰਿਆਂ ਲਈ ਟਿਕਾਊ ਰੋਜ਼ੀ-ਰੋਟੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਸੂਬੇ ਵਿੱਚ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਰੇਸ਼ਮ ਦੀ ਖੇਤੀ ਨੂੰ ਕਾਫੀ ਹੁਲਾਰਾ ਮਿਲਿਆ ਹੈ।


ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੇਂਡੂ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਸਿਲਕ ਮਾਰਕ ਐਕਸਪੋ ਦੀ ਸਫਲਤਾ ਕਿਸਾਨਾਂ ਅਤੇ ਕਾਰੀਗਰਾਂ ਲਈ ਬਿਹਤਰ ਆਜੀਵਿਕਾ ਨੂੰ ਯਕੀਨੀ ਬਣਾਉਂਦੇ ਹੋਏ, ਰੇਸ਼ਮ ਦੀ ਖੇਤੀ ਦੇ ਖੇਤਰ ਦਾ ਵਿਸਤਾਰ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ।


ਪੰਜਾਬ ਬਾਗ਼ਬਾਨੀ  ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਕਿਹਾ ਕਿ ਸ਼ੁੱਧ ਰੇਸ਼ਮ ਉਤਪਾਦ ਬਹੁਤ ਸਾਰੇ ਖਪਤਕਾਰਾਂ ਨੂੰ ਆਕਰਸ਼ਿਤ ਕਰ ਰਹੇ ਹਨ। 9 ਦਸੰਬਰ ਤੱਕ ਚੱਲਣ ਵਾਲਾ ਸਿਲਕ ਐਕਸਪੋ- 2024 ਲੋਕਾਂ ਲਈ ਸ਼ੁੱਧ ਰੇਸ਼ਮੀ ਉਤਪਾਦਾਂ ਨੂੰ ਖ਼ਰੀਦਣ ਅਤੇ ਜਾਨਣ ਦਾ ਇੱਕ ਵਿਲੱਖਣ ਮੌਕਾ  ਹੈ।


ਐਕਸਪੋ ਵਿੱਚ ਪੰਜਾਬ, ਹਰਿਆਣਾ, ਕਰਨਾਟਕ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਅਤੇ ਹੋਰਨਾਂ ਰਾਜਾਂ ਦੀਆਂ  ਸਾੜੀਆਂ, ਸਟੌਲ ਅਤੇ ਘਰੇਲੂ ਸਜਾਵਟੀ ਸਮਾਨ ਆਦਿ ਸਮੇਤ ਸ਼ਾਨਦਾਰ ਰੇਸ਼ਮ ਤੋਂ ਤਿਆਰ ਹੋਈਆਂ ਵਸਤੂਆਂ ਨੂੰ ਪ੍ਰਦਰਸ਼ਿਤ ਕਰਨ ਵਾਲੇ ਵੱਖ-ਵੱਖ ਸਟਾਲ ਲਗਾਏ ਗਏ ਹਨ। ਐਕਸਪੋ ਵਿੱਚ ਸ਼ੁੱਧ ਰੇਸ਼ਮ ਅਤੇ ਰੇਸ਼ਮ ਦੇ ਉਤਪਾਦਾਂ ਦੀ ਮਹੱਤਵਪੂਰਨ ਵਿਕਰੀ ਖਪਤਕਾਰਾਂ ਵਿੱਚ ਰੇਸ਼ਮ ਦੀ ਵਧਦੀ ਮੰਗ ਨੂੰ ਦਰਸਾਉਂਦੀ ਹੈ।


Powered by Froala Editor

Silk Mark Expo 2024 Attracts Record Breaking Crowds


Recommended Posts