Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਵਿੱਚ ਅੱਵਲ ਆਉਣ ਬਾਰੇ ਕੀਤੀ ਚਰਚਾ
August 3, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 3 ਅਗਸਤ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਕੀਤੀ। ਮੀਟਿੰਗ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੇ ਮੈਨਰੋ ਦੀ ਅਗਵਾਈ ਹੇਠ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਸ਼ਨ ਛਾਬੜਾ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਆਪਣੇ ਸਫਲ ਤਜ਼ਰਬਿਆਂ ਦੇ ਆਧਾਰ 'ਤੇ ਮਾਰਗਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਮੁੱਚੀ ਟੀਮ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਕੂਲਾਂ ਦੀਆਂ ਚਾਰਦੀਵਾਰੀਆਂ ਦੀ ਉਸਾਰੀ, ਵਿਦਿਆਰਥੀਆਂ ਲਈ ਡੈਸਕਾਂ ਦਾ ਪ੍ਰਬੰਧ, ਵੱਖ-ਵੱਖ ਵਿਸ਼ਿਆਂ ਦੀਆਂ ਪ੍ਰਯੋਗਸ਼ਾਲਾਵਾਂ ਦੀ ਸਥਾਪਨਾ, ਨਵੇਂ ਸਮਾਰਟ ਕਲਾਸਰੂਮਾਂ ਦਾ ਨਿਰਮਾਣ, ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ, ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਕੈਂਪਸ ਮੈਨੇਜਰਾਂ ਦੀ ਨਿਯੁਕਤੀ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਵਰਗੇ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਦੇਣ ਅਤੇ ਗੁਣਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 'ਮਿਸ਼ਨ ਸਮਰੱਥ' ਵਰਗੀਆਂ ਯੋਜਨਾਵਾਂ ਨੂੰ ਵੀ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ। ਗੁਲਸ਼ਨ ਛਾਬੜਾ ਨੇ ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ ਉਹ ਵਲੰਟੀਅਰ ਵਜੋਂ ਸਕੂਲਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਵਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ। ਇਸ ਮੌਕੇ ਸਮੂਹ ਸਕੂਲ ਪ੍ਰਬੰਧਨ ਕਮੇਟੀ ਮੈਂਬਰਾਂ ਅਤੇ ਚੇਅਰਮੈਨਾਂ ਵੱਲੋਂ ਗੁਲਸ਼ਨ ਛਾਬੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਗੁਰਿੰਦਰਜੀਤ ਸਿੰਘ ਜਵੰਧਾ ਚੇਅਰਮੈਨ ਪੰਜਾਬ ਇਨਫੋਟੈਕ, ਹਰਮੀਤ ਸਿੰਘ ਛਿੱਬਰ ਜ਼ੋਨਲ ਸਿੱਖਿਆ ਇੰਚਾਰਜ, ਡਾ. ਗੁਰਪ੍ਰੀਤ ਸਿੰਘ, ਰਾਜ ਕੁਮਾਰ ਖੋਸਲਾ, ਹਾਕਮ ਸਿੰਘ, ਜਾਗਰ ਸਿੰਘ ਰਾਜਪੁਰਾ, ਜਸਪਾਲ ਸਿੰਘ, ਅਮਰੀਕ ਸਿੰਘ, ਗੁਰਬਾਜ ਸਿੰਘ, ਦਇਆ ਸਿੰਘ, ਗੋਪਾਲ ਕ੍ਰਿਸ਼ਨ, ਰਾਮ ਸ਼ਰਨ, ਦਿਨੇਸ਼ ਪੁਰੀ, ਰਵਿੰਦਰ ਮਹਿਤਾਬ, ਵਿਜੇ ਗੋਸਵਾਮੀ, ਸ਼ਸ਼ਾਂਕ, ਰਾਜਿੰਦਰ ਸਿੰਘ ਚਾਨੀ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਜ਼ਿਲ੍ਹਾ ਸਿੱਖਿਆ ਇੰਚਾਰਜ, ਬਲਾਕ ਕੋਆਰਡੀਨੇਟਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਚੇਅਰਮੈਨ ਅਤੇ ਹੋਰ ਮੈਂਬਰ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts