NOW
ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏    ✨ ਖੰਨਾ ਨੂੰ ਮਿਲਿਆ ਵੱਡਾ ਤੋਹਫ਼ਾ – ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਦਾ ਨੀਂਹ ਪੱਥਰ ਰੱਖਿਆ ਗਿਆ ✨    ਨੌਜਵਾਨਾਂ ਲਈ ਪ੍ਰੇਰਣਾ ਦਾ ਸੰਦੇਸ਼ | ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਮਾਜ ਸੇਵਾ ਲਈ ਸਿੱਖਿਆ ਦੀ ਵਰਤੋਂ ਕਰਨ ਦੀ ਅਪੀਲ     ਖੰਨਾ ਅਨਾਜ ਮੰਡੀ ‘ਚ ਕਣਕ ਖਰੀਦ ਦੀ ਸ਼ੁਰੂਆਤ | ਕਿਸਾਨਾਂ ਲਈ ਵੱਡੀ ਰਾਹਤ    
ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ
December 23, 2024 17:28:05
264-Mw-Of-Solar-Power-Will-Be-Ad

ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ

ਇਸ ਵੱਕਾਰੀ ਪਹਿਲਕਦਮੀ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੀ ਸਾਲਾਨਾ ਲਗਭਗ 176 ਕਰੋੜ ਰੁਪਏ ਦੀ ਹੋਵੇਗੀ ਬੱਚਤ

Daily Dharaledar Bureau / Chandigarh

ਚੰਡੀਗੜ੍ਹ, 23 ਦਸੰਬਰ:


ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ।


ਉਨ੍ਹਾਂ ਅੱਜ ਇੱਥੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐਲ.ਓ.ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ.ਐਸ.ਪੀ.ਸੀ.ਐਲ. ਦੇ 66-ਕੇ.ਵੀ. ਸਬ-ਸਟੇਸ਼ਨਾਂ ਨੇੜੇ ਲਗਾਏ ਜਾਣਗੇ।


ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ.ਐਸ.ਪੀ.ਸੀ. ਐਲ. ਨੂੰ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ।


ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਚਾਲੂ ਹੋਣ 'ਤੇ ਸਾਲਾਨਾ ਲਗਭਗ 400 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ। ਇਸ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੇ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। ਇਹ ਪ੍ਰਾਜੈਕਟ ਰਾਜ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਅਹਿਮ ਯੋਗਦਾਨ ਪਾਵੇਗਾ ਅਤੇ ਇਸ ਤੋਂ ਇਲਾਵਾ ਊਰਜਾ ਦੇ ਰਿਵਾਇਤੀ ਸਰੋਤਾਂ 'ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਕਾਰਬਨ ਨਿਕਾਸੀ ਨੂੰ ਵੀ ਘੱਟ ਕਰੇਗਾ। ਇਨ੍ਹਾਂ ਸੋਲਰ ਪਾਵਰ ਪਲਾਂਟਾਂ ਤੋਂ ਪੈਦਾ ਹੋਈ ਊਰਜਾ ਨੂੰ ਸੂਬੇ ਵਿੱਚ ਡਿਸਟ੍ਰੀਬਿਊਟਿਡ ਐਨਰਜੀ ਕੰਪੋਨੈਂਟ ਆਫ਼ ਰੀਨਿਊਏਬਲ ਪਰਚੇਜ਼ ਔਬਲੀਗੇਸ਼ਨ (ਆਰ.ਪੀ.ਓ.) ਤਹਿਤ ਟੀਚਿਆਂ ਵਿੱਚ ਸ਼ਾਮਲ ਮੰਨਿਆ ਜਾਵੇਗਾ।


ਸ੍ਰੀ ਅਮਨ ਅਰੋੜਾ ਨੇ ਪੇਡਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ਵਿੱਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ।


ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ, ਮੈਸਰਜ਼ ਵੀ.ਪੀ. ਸੋਲਰ ਜਨਰੇਸ਼ਨਜ਼ ਪ੍ਰਾ. ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਮੋਧ ਚੌਧਰੀ, ਸ੍ਰੀ ਹਰਪਾਲ ਸਿੰਘ ਸੰਧੂ ਹਾਜ਼ਰ ਸਨ।

264 Mw Of Solar Power Will Be Added By December 2025 Aman Arora

Related News