ਬਠਿੰਡਾ ’ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਲਈ ਵਿਸ਼ੇਸ਼ ਕੈਂਪ, 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦਾ ਮੌਕਾ    ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ   
ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
January 6, 2025
The-Chief-Minister-Paid-Obeisanc

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

Daily Dharaledar Bureau / Ropar


ਭੱਠਾ ਸਾਹਿਬ (ਰੋਪੜ), 6 ਜਨਵਰੀ-


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। 


ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। 


ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

Powered by Froala Editor

The Chief Minister Paid Obeisance At Gurdwara Bhatta Sahib Congratulated The Devotees On The Birth Anniversary Of Sri Guru Gobind Singh Ji


Recommended Posts