ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ    ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ    ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.    
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
January 7, 2025
Dr-Baljit-Kaur-Instructed-The-Of

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

Daily Dharaledar Bureau / Chandigarh


ਚੰਡੀਗੜ੍ਹ, 7 ਜਨਵਰੀ: 


ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।


ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।


ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।


ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

Powered by Froala Editor

Dr Baljit Kaur Instructed The Officials To Speed Up The Survey Regarding The Standard Of Living Of The Elderly Under our Elders Our Dignity


Recommended Posts