ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ ਲਗਾਈ*    ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ    Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼   
ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
January 8, 2025
Important-Meeting-With-Ceos-And-

ਪੰਜਾਬ ਸਰਕਾਰ ਵੱਲੋਂ ਨਵੀਂ ਸੂਚਨਾ ਤਕਨੀਕ ਨੀਤੀ ਤਿਆਰ

ਨਿਵੇਸ਼ਕਾਂ ਨੇ ਸੂਬੇ ਅੰਦਰ ਨਿਵੇਸ਼ ਲਈ ਦਿੱਤਾ ਭਰਵਾਂ ਹੁੰਗਾਰਾ

Daily Dharaledar Bureau / New Delhi


ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ: 


 ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ। 


ਸੂਚਨਾ ਤਕਨੀਕ, ਮਸ਼ੀਨੀ ਬੁੱਧੀਮਾਨਤਾ (ਏ.ਆਈ), ਬੁਨਿਆਦੀ ਢਾਂਚਾ, ਬਾਗਬਾਨੀ, ਹੈਲਥ ਅਤੇ ਹੋਰ ਅਹਿਮ ਖੇਤਰਾਂ ਵਿਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਨਾਮਵਰ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਵੱਲੋਂ ਪੰਜਾਬ ਸਰਕਾਰ ਦੇ ਨਿਵੇਸ਼ ਪ੍ਰੋਤਸਾਹਨ ਲਈ ਉਠਾਏ ਜਾ ਰਹੇ ਕਦਮਾਂ ਪ੍ਰਤੀ ਉਸਾਰੂ ਹੁੰਗਾਰਾ ਭਰਦਿਆਂ ਸੂਬੇ ਵਿਚ ਆਪੋ-ਆਪਣੇ ਨਿਵੇਸ਼ ਪ੍ਰਸਤਾਵ ਪੰਜਾਬ ਸਰਕਾਰ ਨੂੰ ਜਲਦ ਸੌਂਪਣ ਦਾ ਭਰੋਸਾ ਦਿੱਤਾ ਗਿਆ ਹੈ। 


ਮੀਟਿੰਗ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੂਚਨਾ ਤਕਨਾਲੌਜੀ ਨੀਤੀ ਤਿਆਰ ਹੋ ਚੁੱਕੀ ਹੈ ਜਿਸਨੂੰ ਆਉਂਦੀ 31 ਮਾਰਚ ਤੋਂ ਪਹਿਲਾਂ-ਪਹਿਲਾਂ ਕੈਬਨਿਟ ਵੱਲੋਂ ਮੰਨਜੂਰੀ ਮਿਲ ਜਾਵੇਗੀ। ਉਨਾਂ ਕਿਹਾ ਕਿ ਇਹ ਨੀਤੀ ਬਹੁਤ ਅਧਿਐਨ ਤੇ ਵਿਚਾਰ ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ ਜਿਸ ਨਾਲ ਸੂਬੇ ਦੇ ਆਈ.ਟੀ.ਖੇਤਰ ਵਿਚ ਵੱਡੇ ਪੈਮਾਨੇ ’ਤੇ ਉਸਾਰੂ ਤਬਦੀਲੀ ਆਵੇਗੀ। 


ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੇੜ ਭਵਿੱਖ ਵਿਚ ਹੁਨਰ ਵਿਕਾਸ ਨੂੰ ਸਮੇਂ ਦੀ ਲੋੜ ਅਨੁਸਾਰ ਵਿਕਸਿਤ ਕਰਨ ਵੱਲ ਪੂਰੀ ਤਵੱਜੋ ਦਿੱਤੀ ਜਾ ਰਹੀ ਹੈ। 

ਉਨਾਂ ਨਿਵੇਸ਼ਕਾਂ ਨੂੰ ਦੱਸਿਆ ਕਿ ਇੰਨਵੈਸਟ ਪੰਜਾਬ ਪੋਰਟਲ ਨੂੰ ਪੂਰੇ ਭਾਰਤ ਅੰਦਰ ਉੱਤਮ ਪੋਰਟਲ ਐਲਾਨਿਆਂ ਗਿਆ ਹੈ ਜਿਸ ’ਤੇ ਇਕ ਸਾਲ ਵਿਚ 55 ਹਜ਼ਾਰ ਲਘੂ, ਛੋਟੀਆਂ ਤੇ ਦਰਮਿਆਨੀਆਂ ਉਦਯੋਗਿਕ ਇਕਾਈਆਂ ਦੀ ਰਜਿਸਟ੍ਰੇਸ਼ਨ ਹੋਈ ਹੈ।


ਉਦਯੋਗ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਕੇ ਤਰੱਕੀ ਦੇ ਨਵੇਂ ਰਾਹ ਖੋਲ੍ਹੇ ਗਏ ਹਨ। ਉਨਾਂ ਨਿਵੇਸ਼ਕਾਂ ਤੇ ਕੰਪਨੀਆਂ ਦੇ ਪ੍ਰਤੀਨਿਧਾਂ ਨੂੰ ਪੰਜਾਬ ਆਉਣ ਲਈ ਨਿੱਘਾ ਸੱਦਾ ਦਿੱਤਾ।


 ਇਸ ਮੌਕੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਇੰਨਵੈਸਟ ਪੰਜਾਬ ਦੇ ਸੈਕਟਰ ਅਫ਼ਸਰ ਸੰਜੀਵ ਗੁਪਤਾ ਅਤੇ ਇੰਨਵੈਸਟ ਪੰਜਾਬ ਦੇ ਸਲਾਹਕਾਰ ਦਾਨਿਸ਼ ਬਿਲਾਲਾ ਵੱਲੋਂ ਪੰਜਾਬ ਸਰਕਾਰ ਦੁਆਰਾ ਉਦਯੋਗ ਤੇ ਨਿਵੇਸ਼ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। 


ਇਸ ਮੀਟਿੰਗ ਵਿਚ ਐਸ.ਐਫ.ਓ ਫਾਊਂਡੇਸ਼ਨ ਦੇ ਚੇਅਰਮੈਨ ਜਗਮੋਹਨ ਸਿੰਘ ਸੇਖੋਂ, ਵਾਈਸ ਪ੍ਰੈਜੀਡੈਂਟ ਬੂਟੇਸ ਇੰਪੈਕਸ ਟੈਕ ਲਿਮ. ਬਿਨੂ ਨਾਇਰ, ਐਮ.ਡੀ ਸਕਾਇਬੂਨ ਜਤਿਨ ਸਿੰਧੀ, ਨੈਕਸਵੇਦਾ ਦੇ ਸੰਸਥਾਪਕ ਸੰਦੀਪ ਨਾਰੰਗ, ਆਈ.ਐਸ.ਐਫ.ਏ ਦੇ ਐਕਜੀਕਿਊਟਿਵ ਡਾਇਰੈਕਟਰ ਅਕਸ਼ਤ ਅਗਰਵਾਲ, ਜੈਨਐਕਸ ਏ.ਆਈ ਦੇ ਡਾਇਰੈਕਟਰ ਅੰਜਿਕਯਾ ਦੁੰਭਰੇ, ਸੀ.ਈ.ਓ ਜੀ.ਆਈ.ਆਰ ਲਾਜਿਸਟਿਕਸ ਸੁਰਾਜੀਤ ਸਰਕਾਰ ਤੋਂ ਇਲਾਵਾ ਹੋਰ ਅਹਿਮ ਨਿਵੇਸ਼ਕ ਹਾਜ਼ਰ ਸਨ।

-----

Powered by Froala Editor

Important Meeting With Ceos And Representatives Of National And International Companies By Tarunpreet Singh Saund To Boost Investment In Punjab


Recommended Posts