ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
January 9, 2025
Health-Department-Principal-Secr

ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ, ਪੇਟ ਦਾ ਕੀਤਾ ਅਲਟਰਾਸਾਊਂਡ

Daily Dharaledar Bureau / Patiala


ਢਾਬੀ ਗੁੱਜਰਾਂ/ਪਟਿਆਲਾ, 9 ਜਨਵਰੀ:

ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਕੁਮਾਰ ਰਾਹੁਲ ਨੇ ਅੱਜ ਖਨੌਰੀ ਬਾਰਡਰ ‘ਤੇ ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਥੇ ਬਣਾਏ ਐਮਰਜੈਂਸੀ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਡੀ.ਆਰ.ਐਮ.ਈ ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਵੀ ਮੌਜੂਦ ਸਨ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਨੇ ਦਸਿਆ ਕੇ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਪੇਟ ਦਾ ਅਲਟਰਾਸਾਊਂਡ ਕੀਤਾ।

ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ।

ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ।

Powered by Froala Editor

Health Department Principal Secretary Kumar Rahul Met Farmer Leader Jagjit Singh Dallewal


Recommended Posts