ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ

ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵ ">
Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
January 18, 2025
-

Ravneet / Gurdaspur

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ

ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ

ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 17 ਜਨਵਰੀ - ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ,  ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।

ਇਸ ਰਿਹਰਸਲ ਦਾ ਨਿਰੀਖਣ ਕਰਨ ਲਈ ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਤੇ ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਉਨ੍ਹਾਂ ਦੇ ਸੁਧਾਰ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ਼ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਵਿਭਾਗ ਆਪਣੇ ਜ਼ਿੰਮੇ ਆਈ ਡਿਊਟੀ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਇਆ ਜਾਵੇ ਅਤੇ ਇਸ ਸਬੰਧੀ ਤਿਆਰੀ ਵੀ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ।

Powered by Froala Editor


Recommended Posts