ਬਟਾਲਾ, 17ਜਨਵਰੀ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹ ">
ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ   
ਪੰਜਾਬ ਸਰਕਾਰ ਨੇ ਅਸਲਾ ਲਾਇਸੰਸ ਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ 31 ਜਨਵਰੀ 2025 ਕੀਤੀ- ਵਧੀਕ ਜ਼ਿਲ੍ਹਾ ਮੈਜਿਸਟਰੇਟ
January 18, 2025
-31-2025-

Ravneet / Gurdaspur

ਪੰਜਾਬ ਸਰਕਾਰ ਨੇ ਅਸਲਾ ਲਾਇਸੰਸ ਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ 31 ਜਨਵਰੀ 2025 ਕੀਤੀ- ਵਧੀਕ ਜ਼ਿਲ੍ਹਾ ਮੈਜਿਸਟਰੇਟ, ਹਰਜਿੰਦਰ ਸਿੰਘ ਬੇਦੀ

ਬਟਾਲਾ, 17ਜਨਵਰੀ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਹਨਾਂ ਵਿਅਕਤੀਆਂ ਨੂੰ 31 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਵਿੱਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਿਲ੍ਹਾ ਗੁਰਦਾਸਪੁਰ ਦੇ ਵਾਸੀ ਜੋ ਅਸਲਾ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਹਨਾਂ ਅਸਲਾ ਲਾਇਸੰਸਧਾਰਕਾਂ ਵੱਲੋਂ ਸੇਵਾ ਕੇਂਦਰ ਵਿੱਚ ਚਲਦੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ ਉਹ ਤੁਰੰਤ ਆਪਣੇ ਅਸਲਾ ਲਾਇਸੰਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ ਲਈ ਮਿਤੀ 31 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਹਰ ਹਾਲਤ ਵਿੱਚ ਅਪਲਾਈ ਕਰਨ ਲਈ ਨਜ਼ਦਕੀ ਸੇਵਾ ਕੇਂਦਰ ਪਾਸ ਲੋੜੀਦੇ ਦਸਤਾਵੇਜ ਜਮ੍ਹਾ ਕਰਵਾਉਣ।

ਉਨ੍ਹਾਂ ਦੱਸਿਆ ਕਿ ਪਹਿਲਾਂ ਅਪਲਾਈ ਕਰਨ ਦੀ ਮਿਤੀ 31 ਦਸੰਬਰ 2024 ਦੀ ਸੀ ਜੋ ਹੁਣ ਪੰਜਾਬ ਸਰਕਾਰ ਵੱਲੋਂ ਇਹਨਾਂ ਲਾਇਸੰਸਾਂ ਨੂੰ ਅਪਲਾਈ ਕਰਨ ਲਈ ਸਮਾਂ ਸੀਮਾ ਮਿਤੀ 31 ਜਨਵਰੀ 2025 ਨਿਰਧਾਰਿਤ ਕੀਤੀ ਗਈ ਹੈ। ਇਸ ਲਈ ਸਬੰਧੀ ਅਸਲਾ ਧਾਰਕਾਂ ਦੀ ਲਿਸਟ ਵੈਬ ਸਾਈਟ https://gurdaspur.nic.in/ ’ਤੇ ਅੱਪਲੋਡ ਕਰ ਦਿੱਤੀ ਗਈ ਹੈ।

Powered by Froala Editor

31 2025


Recommended Posts