*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅੰਮ੍ਰਿਤਸਰ -ਚ 2 ਮੌਤਾਂ ਸਮੇਤ ਪੰਜਾਬ -ਚ 56 ਨਵੇਂ ਆਏ ਕੋਰੋਨਾ ਮਾਮਲੇ ਆਏ ਸਾਹਮਣੇ
June 25, 2020
Daily-Dharaledar-Online-News-Vie

Daily Dharaledar / Punjab

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਨਵੇਂ ਕੇਸ ਆਉਣ ਨਾਲ ਲਗਾਤਾਰ ਅੰਕੜਾ ਵਧਦਾ ਜਾ ਰਿਹਾ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ -ਚ ਕੋਰੋਨਾ ਵਾਇਰਸ ਕਾਰਨ 2 ਮੌਤਾਂ ਸਣੇ 56 ਕੇਸ ਨਵੇਂ ਪਾਜ਼ੇਟਿਵ ਆਏ ਹਨ। ਅੱਜ ਅੰਮ੍ਰਿਤਸਰ ਵਿਚ ਹੋਈਆਂ ਦੋ ਮੌਤਾਂ ਨਾਲ ਪੰਜਾਬ ਵਿਚ ਮੌਤਾਂ ਦੀ ਗਿਣਤੀ 115 ਹੋ ਗਈ ਹੈ।ਜਦਕਿ ਕੁੱਲ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 4837 ਹੋ ਗਿਆ ਹੈ। ਇਨ੍ਹਾਂ ਵਿਚੋਂ 3099 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਗਏ ਹਨ। ਅੱਜ ਜਲੰਧਰ ਵਿਚ 25,ਗੁਰਦਾਸਪੁਰ ਵਿਚ 12, ਮੁਕਤਸਰ -ਚ 7 ਅਤੇ ਮੋਗਾ ਅਤੇ ਅੰਮ੍ਰਿਤਸਰ ਵਿਚ 6-6 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਕੋਰੋਨਾ ਵਾਇਰਸ ਮਹਾਮਾਰੀ ਜ਼ਿਲ੍ਹੇ ਅੰਦਰ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਅੱਜ ਦੁਪਹਿਰ ਸਮੇਂ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 25 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 12 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ 9 ਪੁਲਿਸ ਮੁਲਾਜ਼ਮ, ਇਕ ਬੈਂਕ ਮੁਲਾਜ਼ਮ, ਇਕ ਕੈਦੀ ਅਤੇ ਇਕ 70 ਸਾਲ ਦਾ ਬਜ਼ੁਰਗ ਸ਼ਾਮਲ ਹੈ। 9 ਪਾਜ਼ੇਟਿਵ ਪੁਲਿਸ ਮੁਲਾਜ਼ਮਾਂ ਵਿਚੋਂ 7 ਜਲੰਧਰ ਅਤੇ 2 ਕਪੂਰਥਲਾ ਵਿਚ ਤਾਇਨਾਤ ਹਨ, ਜਿਨ੍ਹਾਂ ਦੇ ਟੈਸਟ ਵੀ ਓਥੇ ਹੋਏ ਸਨ।

Daily Dharaledar Online News Views and Reviews


Recommended Posts