ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਲੋੜ : ਪ੍ਰੋ. ਬਡੂੰਗਰ
January 28, 2025
-

Ravneet / Patiala

Repoter...Ravneet

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਲੋੜ : ਪ੍ਰੋ. ਬਡੂੰਗਰ

ਪਟਿਆਲਾ  , 27 ਜਨਵਰੀ ()

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ 
ਦਮਦਮੀ ਟਕਸਾਲ ਦੇ ਪਹਿਲੇ ਮੁਖੀ, ਅਨੋਖੇ ਅਮਰ ਸ਼ਹੀਦ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਿੱਥੇ ਅੱਜ ਸਮੁੱਚਾ ਸਿੱਖ ਜਗਤ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾ ਰਿਹਾ ਹੈ ਉੱਥੇ ਹੀ ਸਾਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈਸਵੀ ਨੂੰ ਪੋਹੂਵਿੰਡ ਵਿਖੇ ਪਿਤਾ ਭਗਤਾ ਜੀ ਦੇ ਘਰ ਮਾਤਾ ਜੀਉਣੀ ਜੀ ਦੀ ਕੁੱਖੋਂ ਹੋਇਆ ਸੀ, ਤੇ ਆਪ ਜੀ ਦੇ ਮਾਤਾ ਪਿਤਾ ਗੁਰੂ ਘਰ ਦੇ ਸੱਚੇ ਸੇਵਕ ਸਨ ਤੇ ਜਦੋਂ ਵੀ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਜਾਂਦੇ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਜਾਂਦੇ ਤਾਂ ਬਾਲਕ ਰੂਪੀ ਬਾਬਾ ਦੀਪ ਸਿੰਘ ਜੀ ਨੂੰ ਵੀ ਨਾਲ ਲੈ ਜਾਂਦੇ । ਉਹਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਕੋਲ ਰਹਿੰਦਿਆਂ ਹੀ ਬਾਬਾ ਦੀਪ ਸਿੰਘ ਜੀ ਨੇ 1699 ਈਸਵੀ ਦੀ ਵਿਸਾਖੀ ਨੂੰ ਅੰਮ੍ਰਿਤ ਛਕ ਕੇ ਦੀਪੇ ਤੋਂ ਦੀਪ ਸਿੰਘ ਬਣ ਗਏ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਰਹਿ ਕੇ ਹੀ ਜਿੱਥੇ ਉਨਾਂ ਨੇ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਅਤੇ ਸ਼ਸਤਰ ਵਿਦਿਆ ਵਿੱਚ ਨਿਪੁੰਨਤਾ ਹਾਸਿਲ ਕੀਤੀ ਉੱਥੇ ਹੀ ਗੁਰੂ ਜੀ ਨੇ ਨੇਕ ਅਨੰਦਪੁਰ ਸਾਹਿਬ ਰਹਿੰਦਿਆਂ ਜਿੰਨੀਆਂ ਵੀ ਜੰਗਾਂ ਲੜੀਆਂ ਬਾਬਾ ਦੀਪ ਸਿੰਘ ਜੀ ਹਰ ਜੰਗ ਵਿੱਚ ਗੁਰੂ ਜੀ ਦੇ ਨਾਲ ਰਹੇ । 
ਉਨਾਂ ਦੱਸਿਆ ਕਿ ਪਰਿਵਾਰ ਵਿਛੋੜੇ ਉਪਰੰਤ ਬਾਬਾ ਦੀਪ ਸਿੰਘ ਜੀ ਅਤੇ ਭਾਈ ਮਣੀ ਸਿੰਘ ਜੀ, ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਨਾਲ ਦਿੱਲੀ ਚਲੇ ਗਏ ਸਨ ਪਰ ਕੁਝ ਦਿਨ ਬਾਅਦ ਬਾਬਾ ਦੀਪ ਸਿੰਘ ਜੀ ਆਪਣੇ ਪਿੰਡ ਪੋਹੁਵਿੰਡ ਵਾਪਸ ਆ ਗਏ ਤੇ ਇੱਥੇ ਰਹਿ ਕੇ ਬਾਬਾ ਜੀ ਨੇ ਸਿੱਖੀ ਪ੍ਰਚਾਰ ਆਰੰਭ ਕੀਤਾ, ਦੂਜੇ ਪਾਸੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮੁਕਤਸਰ ਸਾਹਿਬ ਦੀ ਜੰਗ ਫਤਿਹ ਕਰਨ ਉਪਰੰਤ ਤਲਵੰਡੀ ਸਾਬੋ ਕੀ ਆ ਕੇ ਬਿਰਾਜੇ, ਇੱਥੇ ਹੀ ਗੁਰੂ ਜੀ ਨੇ ਭਾਈ ਮਨੀ ਸਿੰਘ ਜੀ ਤੋਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸੰਪੂਰਨ ਕਰਵਾਈ ਇਸੇ ਤਰ੍ਹਾਂ ਭਾਈ ਮਣੀ ਸਿੰਘ ਜੀ ਬਾਣੀ ਲਿਖਦੇ ਤੇ ਬਾਬਾ ਦੀਪ ਸਿੰਘ ਜੀ ਕਲਮਾ ਘੜਨ ਤੇ ਸ਼ਿਆਹੀ ਬਣਾਉਣ ਦਾ ਕਾਰਜ ਕਰਦੇ ਇਸ ਪਾਵਨ ਸਰੂਪ ਦੀ ਸੰਪੂਰਨਤਾ ਉਪਰੰਤ ਬਾਬਾ ਦੀਪ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਇਸ ਬੀੜ ਦੇ ਚਾਰ ਉਤਾਰੇ ਕੀਤੇ ਅਤੇ ਚਾਰ ਤਖਤਾਂ ਤੇ ਸੁਸ਼ੋਭਿਤ ਕੀਤੇ । 
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1706 ਈਸਵੀ ਵਿੱਚ ਬਾਬਾ ਦੀਪ ਸਿੰਘ ਜੀ ਨੂੰ ਤਲਵੰਡੀ ਸਾਬੋ ਵਿਖੇ ਰਹਿਣ ਗੁਰੂਧਾਮਾਂ ਦੀ ਸੇਵਾ ਸੰਭਾਲ ਤੇ ਸਿੱਖੀ ਪ੍ਰਚਾਰ ਦਾ ਕਾਰਜ ਸੌਂਪਿਆ ਉਸ ਸਮੇਂ ਤੋਂ ਲੈ ਕੇ ਬਾਬਾ ਦੀਪ ਸਿੰਘ ਜੀ ਨੇ ਸ਼ਹਾਦਤ ਦੇਣ ਤੱਕ ਲਗਭਗ ਅੱਧੀ ਸਦੀ ਦਾ ਸਮਾਂ ਤਲਵੰਡੀ ਸਾਬੋ ਵਿਖੇ ਰਹਿ ਕੇ ਹੀ ਗੁਰਮਤ ਦਾ ਪ੍ਰਚਾਰ ਪ੍ਰਸਾਰ ਕੀਤਾ । ਉਹਨਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਹੀ ਦਮਦਮੀ ਟਕਸਾਲ ਦਾ ਮੁੱਢ ਬੰਨਿਆ ਬੰਨਿਆ ।   
ਪ੍ਰੋਫੈਸਰ ਬਡੂਗਰ ਨੇ ਦੱਸਿਆ ਕਿ ਜਦੋਂ ਮੁਗਲ ਹਕੂਮਤ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਕਰਕੇ ਸਰੋਵਰ ਨੂੰ ਪੂਰਨ ਦਾ ਕੰਮ ਸ਼ੁਰੂ ਕੀਤਾ ਤਾਂ ਬਾਬਾ ਦੀਪ ਸਿੰਘ ਜੀ ਨੇ ਸਿੰਘਾਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਸਾਹਿਬ ਜਾ ਕੇ ਸਿੰਘਾਂ ਵਿੱਚ ਸਿੱਖੀ ਦਾ ਜਜ਼ਬਾ ਭਰ ਕੇ ਗੋਹਲਵੜ ਦੇ ਮੈਦਾਨ ਵਿੱਚ ਸਿੱਖਾਂ ਤੇ ਜਹਾਨ ਖਾਂ ਦੀ ਮੁਗਲ ਫੌਜਾਂ ਦਾ ਜ਼ਬਰਦਸਤ ਟਾਕਰਾ ਕੀਤਾ ਤੇ ਮੁਗਲ ਹਕੂਮਤ ਦੀ ਫੌਜਾਂ ਦੀ 25 ਹਜਾਰ ਤੋਂ ਵੀ ਵੱਧ ਗਿਣਤੀ ਦਾ ਬਾਬਾ ਦੀਪ ਸਿੰਘ ਜੀ ਦੇ 5 ਹਜਾਰ ਸਿੱਖਾਂ ਨੇ ਡਟਵਾਂ ਮੁਕਾਬਲਾ ਕੀਤਾ ।
ਮੁਗਲਾਂ ਨਾਲ ਹੋਈ ਲੜਾਈ ਵਿੱਚ ਬਾਬਾ ਦੀਪ ਸਿੰਘ ਜੀ ਧੌਣ ਤੇ ਇਕ ਪਾਸੇ ਡੂੰਘਾ ਫੱਟ ਲੱਗਿਆ, ਤੇ ਡੂੰਗਾ ਫੱਟ ਲੱਗਣ ਦੇ ਬਾਵਜੂਦ ਵੀ ਬਾਬਾ ਦੀਪ ਸਿੰਘ ਜੀ ਸੱਜੇ ਹੱਥ ਨਾਲ 18 ਸ਼ੇਰ ਦਾ ਖੰਡਾ ਲੈ ਕੇ ਦੁਸ਼ਮਣਾਂ ਦੇ ਆਹੂ ਲਾਹ ਰਹੇ ਸਨ ਬਾਬਾ ਜੀ ਦੀ ਲਲਕਾਰ ਸੁਣ ਕੇ ਦੁਸ਼ਮਣਾਂ ਵਿੱਚ ਹਫੜਾ ਦਫੜੀ ਮੱਚ ਗਈ ਤੇ ਵੈਰੀ ਮੈਦਾਨ ਛੱਡ ਕੇ ਭੱਜਣ ਲੱਗੇ ਦੁਸ਼ਮਣਾਂ ਨੂੰ ਮਾਰਦੇ ਮਾਰਦੇ ਬਾਬਾ ਦੀਪ ਸਿੰਘ ਜੀ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਹਨਾਂ ਨੇ ਨਵੰਬਰ 1757 ਨੂੰ ਸ਼ਹੀਦੀ ਜਾਮ ਪੀਤਾ ਤੇ ਜਿੱਥੇ ਬਾਬਾ ਦੀਪ ਸਿੰਘ ਜੀ ਅਤੇ ਹੋਰ ਬਾਕੀ ਸਿੰਘਾਂ ਦਾ ਸੰਸਕਾਰ ਕੀਤਾ ਗਿਆ ਉੱਥੇ ਹੀ ਗੁਰਦੁਆਰਾ ਸ਼ਹੀਦਾਂ ਸਾਹਿਬ ਸੁਸ਼ੋਭਿਤ ਹੈ ਤੇ ਇੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਰੋਜ਼ਾਨਾ ਹੀ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ।

ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ।

Powered by Froala Editor


Recommended Posts