ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ
January 28, 2025
-

Ravneet / Patiala

Repoter..Ravneet
ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ

ਪਟਿਆਲਾ, 27 ਜਨਵਰੀ

ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ।

ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇ ਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜ਼ੋਨਲ ਕਮੇਟੀ ਦੇ ਮੈਂਬਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਮੀਡੀਆ ਕੋਆਰਡੀਨੇਟਰ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਐਥਲੀਟ ਕਮਿਸ਼ਨ ਦੇ ਕਨਵੀਨਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਜਗਦੀਪ ਸਿੰਘ ਕਾਹਲੋਂ ਨੈਸ਼ਨਲ ਰਿਕਾਰਡ ਹੋਲਡਰ ਤੇ ਪੰਜ ਸਾਲ ਲਗਾਤਾਰ ਕੌਮੀ ਚੈਂਪੀਅਨ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਖੇਡ ਗਤੀਵਿਧੀਆਂ ਉੱਪਰ ਵੱਖ-ਵੱਖ ਅਖਬਾਰਾਂ ਵਿੱਚ ਲੇਖ ਲਿਖ ਰਹੇ ਹਨ ਅਤੇ ਖਿਡਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਦੇ ਆ ਰਹੇ ਹਨ। 

ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਉਹਨਾਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਅਤੇ ਖੇਡ ਮੰਤਰਾਲੇ ਨੇ ਉਹਨਾਂ ਨੂੰ ਤਕਨੀਕੀ ਅਧਿਕਾਰੀ ਚੁਣਿਆ। ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਭਾਰਤ ਤੇ ਪੰਜਾਬ ਵਿੱਚ ਸਾਈਕਲਿੰਗ ਦੀ ਪ੍ਰਫੁੱਲਤਾ ਲਈ ਕੰਮ ਕਰਾਂਗਾ।

ਸ. ਕਾਹਲੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਇਕ ਵੱਡੇ ਈਵੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ ਹਰ ਸੂਬੇ ਤੋਂ ਸਾਈਕਲਿਸਟ ਭਾਗ ਲੈਣਗੇ।

ਇਸ ਮੌਕੇ ਏਸ਼ੀਅਨ ਸਾਈਕਲਿੰਗ ਕਨਫਰਡਰੇਸ਼ਨ ਦੇ ਜਨਰਲ ਸਕੱਤਰ ਉਂਕਾਰ ਸਿੰਘ, ਓਲੰਪੀਅਨ ਸਵਰਨ ਸਿੰਘ ਵਿਰਕ, ਓਲੰਪੀਅਨ ਸੁਖਮੀਤ ਸਿੰਘ (ਅਰਜੁਨ ਅਵਾਰਡੀ), ਮਨਦੀਪ ਜਾਂਗੜਾ (ਅਰਜੁਨ ਅਵਾਰਡੀ), ਸ਼ਿਵ ਗੋਪਾਲ ਮਿਸ਼ਰਾ ਜਨਰਲ ਸਕੱਤਰ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ, ਰਜਿੰਦਰ ਸੈਣੀ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ, ਡਾ. ਨਿਰਮਲ ਸਿੰਘ ਡਿਵੀਜ਼ਨਲ ਸੈਕਟਰੀ ਐਨ.ਆਰ.ਐਮ.ਯੂ (ਅੰਬਾਲਾ ਮੰਡਲ), ਸੁਸਾਇਟੀ ਫੋਰ ਸਪੋਰਟਸ ਪਰਸਨ ਵੈਲਫੇਅਰ ਦੇ ਕੈਸ਼ੀਅਰ ਬਖਸ਼ੀਸ਼ ਸਿੰਘ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰ,ਅੰਤਰਰਾਸ਼ਟਰੀ ਖੇਡ ਲੇਖਕ ਮਨਦੀਪ ਸੁਨਾਮ, ਧਰਮਵੀਰ ਸਿੰਘ ਐਕਸੀਅਨ (ਪੀ.ਐਸ.ਪੀ.ਸੀ.ਐਲ ) ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਵਿੱਚ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Powered by Froala Editor


Recommended Posts