ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਡਾ.ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ
January 28, 2025
-

Ravneet / Patiala

Repoter...Ravneet
ਡਾ.ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ - ਐਡ.ਗੁਰਵਿੰਦਰ ਕਾਂਸਲ 

ਪਿੱਛਲੇ ਦਿਨੀ ਗਣਤੰਤਰ ਦਿਵਸ ਦੇ ਮੌਕੇ ‘ਤੇ ‘ਗੁਰੂ ਕੀ ਨਗਰੀ’ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸੁਸ਼ੋਭਿਤ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵੱਲੋਂ ਤੋੜਨਾ ਅਤੇ ਨੁਕਸਾਨ ਪਹੁੰਚਾਏ ਜਾਣ ਦੀ ਮੰਦਭਾਗੀ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹਨੀ ਘੱਟ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪਟਿਆਲਾ ਜਿਲ੍ਹਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ ਹੈ। ਅਜਿਹੇ ਫ਼ਿਰਕਾਪ੍ਰਸਤ ਲੋਕ ਸਾਡੇ ਹਸਦੇ ਵੱਸਦੇ ਸਮਾਜ ਲਈ ਵੱਡਾ ਖ਼ਤਰਾ ਹਨ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਬਰੀਕੀ ਨਾਲ ਤਫ਼ਤੀਸ਼ ਕਰਨ ਅਤੇ ਇਸ ਘਟਨਾ ਦੇ ਪਿੱਛੇ ਦੀਆਂ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਲੋਕ ਕੌਣ ਹਨ ਅਤੇ ਅਜਿਹਾ ਕਰਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ। ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। 
 ਭਾਜਪਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕੌਂਸਲ

Powered by Froala Editor


Recommended Posts