ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
January 28, 2025
-

Ravneet / Patiala

Repoter...Ravneet

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

-ਨੌਕਰੀ ਕਰਦੀਆਂ ਮਾਵਾਂ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੈੱਚ ਦੀ ਵਰਤੋਂ ਕਰ ਸਕਦੀਆਂ ਨੇ : ਡਾ. ਪ੍ਰੀਤੀ ਯਾਦਵ

ਪਟਿਆਲਾ, 27 ਜਨਵਰੀ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ।  
ਡਾ. ਪ੍ਰੀਤੀ ਯਾਦਵ ਨੇ ਕਰੈੱਚ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕੰਮ ਕਰਦੀਆਂ ਮੁਲਾਜਮ ਮਾਵਾਂ ਲਈ ਇਹ ਕਰੈੱਚ ਬੱਚਿਆਂ ਦੀ ਸੰਭਾਲ ਲਈ ਇੱਕ ਚੰਗਾ ਵਿਕਲਪ ਹੈ, ਜਿਥੇ ਉਹ ਆਪਣੇ ਛੋਟੇ ਬੱਚਿਆਂ ਨੂੰ ਆਪਣੇ ਨੇੜੇ ਹੀ ਰੱਖ ਸਕਦੀਆਂ ਹਨ ਤੇ ਆਪਣੀ ਨੌਕਰੀ ਵੀ ਚਿੰਤਾ ਮੁਕਤ ਹੋ ਕੇ ਕਰ ਸਕਦੀਆਂ ਹਨ। ਉਨ੍ਹਾਂ ਨੌਕਰੀ ਕਰਦੀਆਂ ਮਾਵਾਂ ਨੂੰ ਕਰੈੱਚ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕਰੈੱਚ 'ਚ ਬੱਚਿਆਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਤੇ ਸੁਰੱਖਿਆ ਵਜੋਂ ਸੀ.ਸੀ.ਟੀ.ਵੀ. ਕੈਮਰੇ ਤੇ ਗਾਰਡ ਦੇ ਇੰਤਜਾਮ ਸਮੇਤ ਖੇਡਣ ਲਈ ਖਿਡੌਣੇ, ਬਾਥਰੂਮ, ਪੈਂਟਰੀ ਆਦਿ ਦੇ ਪ੍ਰਬੰਧ ਹਨ।
ਉਨ੍ਹਾਂ ਦੱਸਿਆ ਕਿ ਇੱਥੇ ਛੁੱਟੀਆਂ ਵਾਲੇ ਦਿਨਾਂ ਤੋਂ ਇਲਾਵਾ ਸਾਰੇ ਕੰਮ ਵਾਲੇ ਦਿਨ ਕਰੈੱਚ ਵਿੱਚ ਬੱਚੇ ਛੱਡੇ ਜਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Powered by Froala Editor


Recommended Posts