5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ
January 28, 2025
-

Ravneet / Patiala

Repoter...Ravneet

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਪਟਿਆਲਾ ()-  ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੂੰ ਉਹਨਾਂ ਦੇ ਸਕੂਲ ਪ੍ਰਤੀ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀ ਹਰ ਸਾਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਦੀ ਪ੍ਰਰੇਣਾ ਕਾਰਨ ਸਕੂਲ ਦਾ ਹਰੇਕ ਵਿਦਿਆਰਥੀ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਂਦਾ ਹੈ। ਸ੍ਰੀਮਤੀ ਹਰਪ੍ਰੀਤ ਕੌਰ ਜੀ (ਚੈਅਰਮੇਨ, ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਦੀ ਰਹਿਨੁਮਾਈ ਵਿੱਚ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਮੈਡਲ ਹਾਸਲ ਕਰ ਰਹੇ ਹਨ ਅਤੇ ਸਕੂਲ, ਮਾਪਿਆਂ ਅਤੇ ਪਿੰਡ ਦਾ ਨਾਮ ਰੋਸ਼ਨ ਕਰ ਰਹੇ ਹਨ। ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਇੰਚਾਰਜ, ਸ.ਮਿ.ਸ ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਇਹ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਹ ਸਾਡੇ ਸਕੂਲ ਦੇ ਅਧਿਆਪਕ ਹਨ। ਕੰਪਲੈਕਸ ਸਕੂਲ ਦੇ ਸ੍ਰੀਮਤੀ ਮਨਦੀਪ ਕੌਰ ਜੀ (ਪ੍ਰਿੰਸੀਪਲ, ਸ.ਕੰ.ਸ.ਸ.ਸ. ਪੁਰਾਣੀ ਪੁਲਿਸ ਲਾਈਨ ਪਟਿਆਲਾ) ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੇ ਵਿਦਿਆਰਥੀ ਖੇਡਾਂ ਵਿੱਚ ਸ੍ਰੀਮਤੀ ਮਮਤਾ ਰਾਣੀ ਜੀ ਅਗਵਾਈ ਵਿੱਚ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਛੂਹ ਰਹੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੇਰੇ ਮਿਹਨਤ ਕਰਣਗੇ। ਇਸ ਮੌਕੇ ਤੇ ਸਕੂਲ ਦੇ ਬੱਚੇ, ਬੱਚਿਆਂ ਦੇ ਮਾਪੇ, ਸਕੂਲ ਦੇ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਨੇ ਮੈਂਬਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Powered by Froala Editor


Recommended Posts