16 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ
-ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ">
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
16 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ
January 30, 2025
16-

Ravneet / Patiala

Repoter..Ravneet

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
16 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ
-ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਬ੍ਰਿਗੇਡੀਅਰ ਮਦਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ
-ਪਟਿਆਲਾ ਵਾਸੀ ਤੇ ਵਿਦਿਆਰਥੀ ਹੁੰਮ-ਹੁੰਮਾ ਕੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਪੁੱਜਣ-ਡਾ. ਪ੍ਰੀਤੀ ਯਾਦਵ
ਪਟਿਆਲਾ, 30 ਜਨਵਰੀ:
ਪਟਿਆਲਾ ਹੈਰੀਟੇਜ਼ ਫੈਸਟੀਵਲ ਦੌਰਾਨ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਤੀਜਾ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਬ੍ਰਿਗੇਡੀਅਰ ਅਦਵਿੱਤਿਆ ਮਦਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਪੀ.ਪੀ.ਐਸ.ਸੀ. ਦੇ ਸਕੱਤਰ ਚਰਨਜੀਤ ਸਿੰਘ ਨੇ ਜਾਰੀ ਕੀਤਾ। ਇਨ੍ਹਾਂ ਅਧਿਕਾਰੀਆਂ ਨੇ ਇੱਕ ਮੀਟਿੰਗ ਕਰਕੇ ਸਾਰੇ ਪ੍ਰੋਗਰਾਮਾਂ ਦੀ ਰੂਪਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਲਗਾਤਾਰ ਤੀਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਨੇ ਸੱਦਾ ਦਿੱਤਾ ਕਿ ਪਟਿਆਲਾ ਵਾਸੀ ਹੁੰਮ-ਹੁੰਮਾ ਕੇ ਪੁੱਜਣ ਤੇ ਇਸ ਫੈਸਟੀਵਲ ਦਾ ਆਨੰਦ ਮਾਨਣ, ਇਸ ਫੈਸਟੀਵਲ ਵਿੱਚ ਦਾਖਲਾ ਫ਼੍ਰੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 16 ਫਰਵਰੀ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਵਾਈ.ਪੀ.ਐਸ. ਚੌਂਕ ਸਥਿਤ ਸੇਨੋਟਾਫ਼ ਵਿਖੇ ਫੁੱਲ ਮਾਲਾ ਅਰਪਣ ਅਤੇ ਪੋਲੋ ਗਰਾਊਂਡ ਤੋਂ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਖ਼ਾਲਸਾ ਕਾਲਜ ਵਿਖੇ ਜੋਸ਼, ਬੈਂਡ ਡਿਸਪਲੇ, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਤੀਰਅੰਦਾਜੀ ਪ੍ਰਦਰਸ਼ਨੀ ਤੇ ਮੁਕਾਬਲੇ, ਘੋੜਸਵਾਰੀ ਸ਼ੋਅ, ਗਤਕਾ, ਪੁਰਾਤਨ ਵਸਤਾਂ ਤੇ ਦੁਰਲੱਭ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਸਮੇਤ ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ।
ਫੋਟੋ ਕੈਪਸ਼ਨ-ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕਰਦੇ ਹੋਏ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਬ੍ਰਿਗੇਡੀਅਰ ਮਦਾਨ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਚਰਨਜੀਤ ਸਿੰਘ।

Powered by Froala Editor

16


Recommended Posts