ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਸਰਕਾਰੀ ਆਈ.ਟੀ.ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
February 5, 2025
-7-

Rajni / Patiala

Repoter..rajni

ਸਰਕਾਰੀ ਆਈ.ਟੀ.ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
ਪਟਿਆਲਾ, 5 ਫਰਵਰੀ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐੱਚ.ਡੀ.ਐੱਫ਼.ਸੀ. ਲਾਈਫ਼, ਡੀ-ਮਾਰਟ, ਐਸ.ਬੀ.ਆਈ. ਕਾਰਡ, ਪ੍ਰੀਤ ਟਰੈਕਟਰ, ਚੈਕਮੇਟ ਸਕਿਉਰਿਟੀ, ਬੈਕਟਰਸ, ਜੀ.ਐਸ.ਏ. ਇੰਡਸਟਰੀ, ਐਸ.ਬੀ.ਆਈ. ਲਾਈਫ਼, ਫਾਰਮਲਾਈਨ, ਹੈਰੀਸਨ ਜਨਰੇਟਰ, ਮਹਿੰਦਰਾ ਐਂਡ ਮਹਿੰਦਰਾ, ਕਲੈਰਿਅਨ ਇੰਨ ਅਤੇ ਹੋਰ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਹੋਰ ਯੋਗਤਾ ਰੱਖਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਨ੍ਹਾਂ ਲੜਕੇ ਅਤੇ ਲੜਕੀਆਂ ਦੀ ਉਮਰ 18-35 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 7 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈ ਸਕਦੇ ਹਨ। ਇਸ  ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।ਸਰਕਾਰੀ ਆਈ.ਟੀ.ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ 

Powered by Froala Editor

7


Recommended Posts