ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਡਿਪਟੀ ਕਮਿਸ਼ਨਰ ਵੱਲੋਂ 13 ਫਰਵਰੀ ਨੂੰ ਬਾਰਾਂਦਰੀ ਬਾਗ 'ਚ ਲੱਗਣ ਵਾਲੇ ਫੂਡ, ਫਲਾਵਰ ਫੈਸਟੀਵਲ, ਈਟ ਰਾਈਟ ਮੇਲੇ ਤੇ ਵਾਕਾਥੋਨ' ਦੀ ਤਿਆਰੀਆਂ ਦਾ ਜਾਇਜ਼ਾ
February 5, 2025
-13-

Rajni / Patiala

Repoter..Rajni
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪਟਿਆਲਾ ਹੈਰੀਟੇਜ ਮੇਲਾ-2025
ਡਿਪਟੀ ਕਮਿਸ਼ਨਰ ਵੱਲੋਂ 13 ਫਰਵਰੀ ਨੂੰ ਬਾਰਾਂਦਰੀ ਬਾਗ 'ਚ ਲੱਗਣ ਵਾਲੇ ਫੂਡ, ਫਲਾਵਰ ਫੈਸਟੀਵਲ, ਈਟ ਰਾਈਟ ਮੇਲੇ ਤੇ ਵਾਕਾਥੋਨ' ਦੀ ਤਿਆਰੀਆਂ ਦਾ ਜਾਇਜ਼ਾ
-ਬਾਰਾਂਦਰੀ ਬਾਗ ਦਾ ਵੀ ਕੀਤਾ ਨਿਰੀਖਣ, ਵਿਭਾਗ ਨੂੰ ਤੁਰੰਤ ਸੁਧਾਰ ਕਰਨ ਲਈ ਹਦਾਇਤਾਂ ਜਾਰੀ
ਪਟਿਆਲਾ, 5 ਫਰਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਹੈਰੀਟੇਜ ਮੇਲੇ ਦੌਰਾਨ 13 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਲੱਗਣ ਵਾਲੇ ਫਲਾਵਰ ਅਤੇ ਫੂਡ ਫੈਸਟੀਵਲ ਅਤੇ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਮੇਲੇ ਦੀ ਸ਼ੁਰੂਆਤ ਬਾਰਾਂਦਰੀ ਬਾਗ ਤੋਂ ਹੋਵੇਗੀ ਅਤੇ ਇਸ ਦਿਨ ਇੱਥੇ ਇਸ ਹੈਰੀਟੇਜ ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਸਟਰੀਟ ਫੂਡ ਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ ਤੇ ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ (ਐਫ.ਡੀ.ਏ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ' ਵੀ ਕਰਵਾਈ ਜਾਵੇਗੀ। ਇਸ ਦੌਰਾਨ ਪਟਿਆਲਵੀਆਂ ਨੂੰ ਸ਼ੁੱਧ ਤੇ ਪੌਸ਼ਟਿਕ ਖਾਣ-ਪੀਣ ਲਈ ਉਤਸ਼ਾਹਤ ਕਰਨ ਲਈ ਮਿਲੇਟਸ ਤੇ ਮੂਲ ਅਨਾਜ 'ਤੇ ਅਧਾਰਤ ਵੱਖ-ਵੱਖ ਉਤਪਾਦਾਂ ਸਮੇਤ ਹੋਰ ਭੋਜਨ ਪਦਾਰਥਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਨਿਰੀਖਣ ਵੀ ਕੀਤਾ ਅਤੇ ਬਾਗਬਾਨੀ ਵਿਭਾਗ ਨੂੰ ਇਸ ਪੁਰਾਤਨ ਤੇ ਵਿਰਾਸਤੀ ਬਾਰਾਂਦਰੀ ਬਾਗ ਦੀ ਸੁੰਦਰਤਾ ਵਧਾਉਣ ਤੇ ਇਸਦੇ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਨੇ ਇੱਥੇ ਬੱਚਿਆਂ ਲਈ ਲੱਗੇ ਝੂਲਿਆਂ ਦੀ ਸੁਰੱਖਿਆ ਤੇ ਓਪਨ ਜਿੰਮ ਦਾ ਮੁਲੰਕਣ ਕਰਨ, ਫੁਹਾਰੇ ਚਲਾਉਣ, ਸਾਫ਼-ਸਫ਼ਾਈ ਸਮੇਤ ਬਾਗ ਦੇ ਰੱਖ-ਰਖਾਓ 'ਚ ਸੁਧਾਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੁੱਕ ਚੁੱਕੇ ਪੁਰਾਣੇ ਬੂਟਿਆਂ ਨੂੰ ਤਬਦੀਲ ਕਰਕੇ ਉਸੇ ਕਿਸਮ ਦੇ ਨਵੇਂ ਬੂਟੇ ਲਗਾਏ ਜਾਣ ਤੋਂ ਇਲਾਵਾ ਬਾਰਾਦਰੀ ਬਾਗ 'ਚ ਗ਼ੈਰ ਸਮਾਜੀ ਅਨਸਰਾਂ ਦੇ ਦਾਖਲੇ ਨੂੰ ਰੋਕਣ ਲਈ ਸੁਰੱਖਿਆ ਗਾਰਡ ਵੀ ਤੈਨਾਤ ਕੀਤੇ ਜਾਣ।
ਇਸ ਮਗਰੋਂ ਫੂਡ ਮੇਲੇ ਦੇ ਨੋਡਲ ਅਫ਼ਸਰ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਹੈਰੀਟੇਜ ਮੇਲੇ ਦੌਰਾਨ ਅਹਿਮ ਪ੍ਰੋਗਰਾਮ ਬਾਇਉਡਰਵਸਿਟੀ ਹੈਰੀਟੇਜ ਸਾਈਟ ਬਾਰਾਂਦਰੀ ਵਿਖੇ ਕਰਵਾਏ ਜਾ ਰਹੇ ਹਨ, ਇਸ ਲਈ ਸਮੂਹ ਪੰਜਾਬੀ ਤੇ ਖਾਸ ਕਰਕੇ ਪਟਿਆਲਵੀ ਪਟਿਆਲਾ ਹੈਰੀਟੇਜ ਮੇਲੇ ਦਾ ਆਨੰਦ ਮਾਣਨ ਲਈ ਇੱਥੇ ਪੁੱਜਣ ਅਤੇ ਇੱਥੇ ਦਾਖਲਾ ਫ੍ਰੀ ਹੋਵੇਗਾ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।
*******
ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਬਾਰਾਂਦਰੀ ਬਾਗ ਪਟਿਆਲਾ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਅਤੇ ਹੋਰ ਨਜ਼ਰ ਆ ਰਹੇ ਹਨ।

Powered by Froala Editor

13


Recommended Posts