ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਨਿਗਮ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ
February 6, 2025
-

Sukhbir Singh Bedi / Patiala

Repoter..Sukhbir singh bedi
ਨਿਗਮ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ
 -ਕਿਹਾ, ਆਵਾਜਾਈ ਦਰੁਸਤ ਕਰਨ ਲਈ ਬਾਜ਼ਾਰਾਂ ‘ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇਗਾ 
 ਪਟਿਆਲਾ, 5 ਫਰਵਰੀ : 
ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਇੱਕ ਵਿਸ਼ੇਸ਼ ਬੈਠਕ ਮੌਕੇ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਪੀ ਸਿਟੀ ਸਰਫਰਾਜ ਆਲਮ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਡਾ. ਰਜਤ ਓਬਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਹੋਈ ਇਸ ਬੈਠਕ ਦੌਰਾਨ ਇਹ ਵਿਚਾਰ ਕੀਤਾ ਗਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਭੀੜ ਨੂੰ ਰੋਕਣ ਲਈ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਹੈਵੀ ਵਾਹਨਾਂ ਦੀ ਆਵਾਜਾਈ ਉਪਰ ਰੋਕ ਲਗਾਉਣ ਦੀ ਤਜਵੀਜ਼ ਉੱਪਰ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭੁਪਿੰਦਰਾ ਰੋਡ ‘ਤੇ ਯੂ ਟਰਨ ਨੂੰ ਬੰਦ ਕਰਨ ਦੀ ਤਜਵੀਜ਼ ਵੀ ਘੋਖੀ ਜਾਵੇਗੀ। ਜਦੋਂ ਕਿ ਪਾਸੀ ਰੋਡ ਤੋਂ ਥਾਪਰ ਯੂਨੀਵਰਸਿਟੀ ਦੇ ਟੀ ਪੁਆਇੰਟ ਤੱਕ ਵਾਤਾਵਰਣ ਪਾਰਕ ਤੋਂ ਸਰਵਿਸ ਲੇਨ ਬਣਾਉਣ ਦੀ ਯੋਜਨਾ ਬਾਬਤ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਕੇ ਇਸ ਤਜਵੀਜ਼ ਨੂੰ ਘੋਖਿਆ ਜਾਵੇਗਾ।
 ਡਾ. ਰਜਤ ਓਬਰਾਏ ਨੇ ਦੱਸਿਆ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਸਿਟੀ ਸੈਂਟਰ ਦੀ ਪਾਰਕਿੰਗ ਬਾਰੇ ਨਗਰ ਸੁਧਾਰ ਟਰਸਟ ਨਾਲ ਰਾਬਤਾ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਹੋਰ ਪਾਰਕਿੰਗ ਥਾਂਵਾਂ ਦੀ ਤਲਾਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਨਿਰਵਿਘਨ ਆਵਾਜਾਈ ਲਈ ਸ਼ਹਿਰ ਅੰਦਰਲੇ ਸਕੂਲਾਂ ਤੇ ਕਾਲਜਾਂ ਦੀ ਛੁੱਟੀ ਦਾ ਸਮਾਂ ਵੱਖੋ-ਵੱਖ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਜਾਵੇਗੀ। 
ਇਸ ਬੈਠਕ ਮੌਕੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਬਬਨਦੀਪ ਸਿੰਘ ਵਾਲੀਆ, ਡੀਐਸਪੀ ਟ੍ਰੈਫਿਕ ਅੱਛਰੂ ਰਾਮ, ਐਕਸੀਐਨ ਲੋਕ ਨਿਰਮਾਣ ਪਿਯੂਸ਼ ਅਗਰਵਾਲ, ਲੈਂਡ ਬਰਾਂਚ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।

Powered by Froala Editor


Recommended Posts