ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
February 6, 2025
-8-8-

Rajni / Patiala

Repoter..Rajni

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਪਟਿਆਲਾ
ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
ਪਟਿਆਲਾ, 6 ਫਰਵਰੀ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾਈ ਹੈ।
5 ਅਪ੍ਰੈਲ 2025 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ  ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।

Powered by Froala Editor

8 8


Recommended Posts