ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
February 6, 2025
-

Rajni / Patiala

Repoter..Rajni

ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

 

ਕਿਹਾ, ਦਿਹਾਤੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

 

ਪਟਿਆਲਾ 6 ਫਰਵਰੀ:

                        ਨਾਭਾ ਦੇ ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਅਧੀਨ ਵੱਖ-ਵੱਖ ਸਕੀਮਾਂ  ਦੀ ਪ੍ਰਵਾਨਗੀ ਸਬੰਧੀ ਜ਼ਿਲ੍ਹਾ ਵਾਟਰ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ । ਉਹਨਾਂ  ਇਸ ਦੌਰਾਨ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ।                    

                      ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ-ਸੁਥਰਾ ਪਾਣੀ ਉਪਲਬਧ ਕਰਵਾਉਣ ਅਤੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਕਾਸ ਪ੍ਰੋਜੈਕਟ ਤੁਰੰਤ ਮੁਕੰਮਲ ਕੀਤੇ ਜਾਣ । ਉਹਨਾ ਪਿੰਡਾਂ ਵਿੱਚ ਗ੍ਰਾਮੀਣ ਮਿਸ਼ਨ (ਫੇਸ-2) ਤਹਿਤ ਕੰਮਿਊਨਿਟੀ ਸੈਨੇਟਰੀ ਕੰਪਲੈਕਸ, ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਗੋਬਰ ਧਨ ਤੇ ਬਾਇਓ ਗੈਸ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਗਵਾਉਣ ਸਬੰਧੀ ਸਮੀਖਿਆ ਕੀਤੀ । ਉਹਨਾਂ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਕੰਮ ਵਿੱਚ ਤੇਜੀ ਦਿਖਾਵੇ ਅਤੇ ਕਿਸੇ ਵੀ ਕੰਮ ਵਿੱਚ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ ।

                        ਉਹਨਾਂ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਕਿ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜ਼ਾਨਾਂ ਅਧਾਰ ‘ਤੇ ਮੋਨੀਟਰ ਕੀਤਾ ਜਾਵੇ ਅਤੇ ਉਹਨਾਂ ਨੂੰ ਮਿੱਥੇ ਸਮੇਂ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ ।

                        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ , ਜ਼ਿਲ੍ਹਾ ਸੈਨੀਟੇਸ਼ਨ ਅਫਸਰ ਰਸ਼ਪਿੰਦਰ ਸਿੰਘ , ਕਾਰਜਕਾਰੀ ਇੰਜੀਨੀਅਰ ਵਿਪਿਨ ਸਿੰਗਲਾ , ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Powered by Froala Editor


Recommended Posts